ਅਯੁੱਧਿਆ ਵਿਖੇ ਸ਼੍ਰੀ ਰਾਮ ਪ੍ਰਾਣ ਪ੍ਰਤਿਸ਼ਠਾ ਦੇ ਸਬੰਧ ਵਿੱਚ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਕੜਾਕੇ ਦੀ ਠੰਡ ਦੇ ਬਾਵਜੂਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ 6 ਕਿੱਲੋਮੀਟਰ ਤੋਂ ਵਧੇਰੇ ਸਫਰ ਨੰਗੇ ਪੈਰ ਚੱਲ ਕੇ ਕੀਤੀ ਹਜ਼ਾਰਾਂ ਸ਼ਰਧਾਲੂਆਂ ਦੀ ਅਗਵਾਈ

ਸ਼੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਵੱਡਾ ਕੋਈ ਵੀ ਖੁਸ਼ੀ ਦਾ ਮੌਕਾ ਨਹੀਂ ਹੋ ਸਕਦਾ: ਕੈਬਨਿਟ ਮੰਤਰੀ ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ:

ਅਯੁੱਧਿਆ ਵਿਖੇ ਸ਼੍ਰੀ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੇ ਸਬੰਧ ਵਿੱਚ ਸੁਨਾਮ ਊਧਮ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੜਾਕੇ ਦੀ ਠੰਡ ਦੇ ਬਾਵਜੂਦ 6089 ਕਦਮ ਭਾਵ 6.1 ਕਿੱਲੋਮੀਟਰ ਦੂਰੀ ਨੰਗੇ ਪੈਰ ਚੱਲ ਕੇ ਹਜ਼ਾਰਾਂ ਸ਼ਰਧਾਲੂਆਂ ਦੀ ਅਗਵਾਈ ਕੀਤੀ ਅਤੇ ਜੋਸ਼ੋ-ਖ਼ਰੋਸ਼ ਨਾਲ ਜੈ ਸ਼੍ਰੀ ਰਾਮ ਦੇ ਨਾਅਰੇ ਵੀ ਲਗਾਏ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਵੱਡਾ ਕੋਈ ਵੀ ਖੁਸ਼ੀ ਦਾ ਮੌਕਾ ਨਹੀਂ ਹੋ ਸਕਦਾ ਅਤੇ ਇਸ ਮੌਕੇ ਉਹ ਹਰ ਭਾਰਤ ਵਾਸੀ ਨੂੰ ਵਧਾਈਆਂ ਦਿੰਦੇ ਹਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦੇਸ਼ ਦੇ ਹਰ ਬਸ਼ਿੰਦੇ ਦੇ ਮੂੰਹੋ ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਚੰਦਰ ਦਾ ਨਾਮ ਨਿਕਲ ਰਿਹਾ ਹੈ ਅਤੇ ਇਸੇ ਲਈ ਜਗ੍ਹਾ-ਜਗ੍ਹਾ ਉੱਪਰ ਲੋਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਹਰ ਨੁੱਕਰ ਹਰ ਕੋਨਾ ਭਗਵਾਨ ਸ਼੍ਰੀ ਰਾਮ ਦੇ ਰੰਗ ਵਿੱਚ ਰੰਗਿਆ ਹੋਇਆ ਹੈ ਅਤੇ ਸ਼੍ਰੀ ਰਾਮ ਜੀ ਦੇ ਭਗਤ ਹੱਥਾਂ ਵਿੱਚ ਵੀ ਝੰਡੇ ਲੈ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਗਵਾਨ ਸ਼੍ਰੀ ਰਾਮ ਜੀ ਵੱਲੋਂ ਹੱਕ ਸੱਚ ਦੇ ਵਿਖਾਏ ਰਾਹ ਉੱਪਰ ਚੱਲਣਾ ਚਾਹੀਦਾ ਹੈ। ਇਸ ਮੌਕੇ ਵੱਖ ਵੱਖ ਥਾਈਂ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਕੁਮਾਰ ਜੁਨੇਜਾ, ਜਤਿੰਦਰ ਜੈਨ, ਸਾਹਿਬ ਸਿੰਘ, ਸੰਦੀਪ ਜਿੰਦਲ ਬਲਾਕ ਪ੍ਰਧਾਨ, ਆਸ਼ਾ ਬਜਾਜ ਸੀਨੀਅਰ ਮੀਤ ਪ੍ਧਾਨ, ਰਵੀ ਕਮਲ ਗੋਇਲ, ਲਾਭ ਸਿੰਘ ਨੀਲੋਵਾਲ, ਮਨਪ੍ਰੀਤ ਬਾਂਸਲ, ਹਰਵਿੰਦਰ ਨਾਮਧਾਰੀ, ਵਿਸ਼ਾਲ ਕੌਸ਼ਲ, ਸੰਨੀ ਕਾਂਸਲ, ਅਮਰ, ਸੁਭਾਸ਼ ਤਨੇਜਾ ਅਤੇ ਹੋਰ ਦਰਜਨਾ ਆਗੂ ਹਾਜ਼ਰ ਸਨ