ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਕੀਤਾ ਵਿਸ਼ੇਸ਼ ਸਨਮਾਨ

ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਮ ਦਿੱਤਾ ਮੈਮੋਰੰਡਮ

ਪਟਿਆਲਾ, 9 ਅਗਸਤ:

ਦੇਸ਼ ਦੀ ਅਜ਼ਾਦੀ ਸਮੇਂ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨਾਲ ਮੁਲਾਕਾਤ ਕੀਤੀ ਗਈ।

ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਹੇਠ ਜ਼ਿਲ੍ਹਾ ਜਥੇਬੰਦੀ ਨੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਜ਼ਿਲਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਅਤੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਪਰਿਵਾਰਾਂ ਸਮੇਤ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ।

ਆਗੂਆਂ ਨੇ ਚੇਅਰਮੈਨ ਨੂੰ ਮੈਮੋਰੰਡਮ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਜਥੇਬੰਦੀ ਦੇ ਆਗੂਆਂ ਦੀ ਪੈਨਲ ਮੀਟਿੰਗ ਕਰਵਾਈ ਜਾਵੇ। ਚੇਅਰਮੈਨ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਆਜ਼ਾਦੀ ਘੁਲਾਟੀਆਂ ਦੀਆਂ ਸਮੱਸਿਆਵਾਂ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾ ਕੇ ਸਾਰੇ ਮਸਲੇ ਹੱਲ ਕਰਾਉਣ ਦਾ ਉਪਰਾਲਾ ਕੀਤਾ ਜਾਵੇਗਾ।

ਇਸ ਮੌਕੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਜ਼ਿਲਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਪ੍ਰੀਤਮ ਸਿੰਘ ਮਾਨ ਸੂਬਾ ਮੀਤ ਪ੍ਰਧਾਨ, ਜ਼ਿਲਾ ਸਰਪਰਸਤ ਅਜੀਤ ਸਿੰਘ ਧਾਲੀਵਾਲ, ਪਰਦੁਮਨ ਸਿੰਘ ਢੀਂਡਸਾ, ਸਤਪਾਲ ਕੌਰ ਸੋਹੀ, ਬਲਜੀਤ ਕੋਰ ਮੱਲੀ, ਹਰਨੇਕ ਸਿੰਘ ਭੁੱਲਰ, ਕਮਲਦੀਪ ਸਿੰਘ ਗਿੱਲ ਦਫਤਰ ਇੰਚਾਰਜ, ਰਾਜਿੰਦਰ ਸਿੰਘ ਚਲੈਲਾ, ਗੁਰਪ੍ਰੀਤ ਸਿੰਘ ਕੋਹਲੀ, ਗੁਰਇਕਬਾਲ ਸਿੰਘ ਸੰਧੂ, ਪਰਮਗੁਰਤੇਜ ਸਿੰਘ, ਪਰਮਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਸਾਮਿਲ ਹੋਏ।