ਆਪ’ ਉਮੀਦਵਾਰ ਦੇ ਹੱਕ ’ਚ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ

0
25

-‘ਆਪ’ ਸਰਕਾਰ ਪੰਜਾਬ ’ਚੋਂ ਖ਼ਤਮ ਕਰੇਗੀ ਭ੍ਰਿਸ਼ਟਾਚਾਰ: ਅਰਵਿੰਦ ਕੇਜਰੀਵਾਲ

-ਸੰਗਰੂਰ ਦੇ ਲੋਕਾਂ ਨੇ ਹੀ ਇੱਥੇ ਤੱਕ ਪਹੁੰਚਾਇਆ, ਉਨ੍ਹਾਂ ਦਾ ਕਰਜ ਕਦੇ ਨਹੀਂ ਮੋੜ ਸਕਦਾ: ਭਗਵੰਤ ਮਾਨ

ਸੰਗਰੂਰ , 20 ਜੂਨ
-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ‘ਆਪ’ ਸੁਪਰੀਮੋਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਰੋਡ ਸ਼ੋਅ ਦਾ ਲੋਕਾਂ ਨੇ ਜਬਰਦਸਤ ਸਮਰਥਨ ਕੀਤਾ। ਰੋਡ ਸ਼ੋਅ ਦੌਰਾਨ ਸੰਗਰੂਰ ਤੋਂ ਲੈ ਕੇ ਬਰਨਾਲਾ ਤੱਕ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਦੋਵਾਂ ਆਗੂਆਂ ਦਾ ਫੁੱਲ ਵਰਸਾ ਕੇ ਥਾਂ ਥਾਂ ਸਵਾਗਤ ਕੀਤਾ।
ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ’ਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰ ਰਹੀ ਹੈ। ਭ੍ਰਿਸ਼ਟਾਚਾਰ ਦੇ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਭ੍ਰਿਸ਼ਟਾਚਾਰ ਕਰਨ ਵਾਲਾ ਆਪਣਾ ਹੋਵੇ ਜਾਂ ਪਰਾਇਆ, ਕਿਸੇ ਨੂੰ ਵੀ ਨਹੀਂ ਛੱਡਾਂਗੇ।
ਕੇਜਰੀਵਾਲ ਨੇ ਕਿਹਾ ਕਿ ਸਾਡਾ ਆਪਣਾ ਇੱਕ ਮੰਤਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ, ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਦੀ ਵੀ ਜਾਂਚ ਕਰਵਾ ਰਹੇ ਹਾਂ, ਜਿਹੜਾ ਵੀ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਜੇਲ੍ਹ ਭੇਜਿਆ ਜਾਵੇਗਾ।
ਆਪਣੇ ਚੋਣਾਵੀਂ ਵਾਅਦਿਆਂ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਵੱਲੋਂ ਦਿੱਤੀਆਂ ਗਰੰਟੀਆਂ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇੱਕ ਜੁਲਾਈ ਤੋਂ ਪੂਰੇ ਪੰਜਾਬ ਵਿੱਚ ਬਿਜਲੀ ਮੁਫ਼ਤ ਹੋਣ ਜਾ ਰਹੀ ਹੈ। ਬਾਕੀ ਗਰੰਟੀਆਂ ’ਤੇ ਵੀ ਕੰਮ ਚੱਲ ਰਿਹਾ। ਜਦਲੀ ਹੀ ਸਾਰੀਆਂ ਗਰੰਟੀਆਂ ਪੂਰੀਆਂ ਕਰਾਂਗੇ। ਕੇਜਰੀਵਾਲ ਨੇ ਸੰਗਰੂਰ ਦੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਲੋਕ ਸਭਾ ’ਚ ਭਗਵੰਤ ਮਾਨ ਤੋਂ ਬਾਅਦ ਗੁਰਮੇਲ ਸਿੰਘ ਪੰਜਾਬ ਦੀ ਆਵਾਜ਼ ਚੁੱਕਣਗੇ।
ਭਗਵੰਤ ਮਾਨ ਦਾ ਬਿਆਨ —–
ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਦੀ ਧਰਤੀ ਇਨਕਲਾਬੀ ਹੈ। ਸੰਗਰੂਰ ਦੇ ਲੋਕ ਬਦਲਾਅ ਕਰਨ ਲਈ ਪੂਰੇ ਦੇਸ਼ ਵਿੱਚ ਮਸ਼ਹੂਰ ਹਨ। 2022 ਦੀਆਂ ਚੋਣਾ ਦੌਰਾਨ ਪੰਜਾਬ ’ਚ ਜਿਹੜਾ ਇਨਕਲਾਬ ਆਇਆ ਹੈ, ਉਸ ਦੀ ਸ਼ੁਰੂਆਤ 2014 ਵਿੱਚ ਸੰਗਰੂਰ ਦੇ ਲੋਕਾਂ ਨੇ ਹੀ ਕੀਤੀ ਸੀ। ਮਾਨ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਦੀ ਬਦੌਲਤ ਹੀ ਉਹ ਇੱਥੇ ਤੱਕ ਪੰਹੁਚੇ ਹਨ। ਸੰਗਰੂਰ ਦੇ ਲੋਕਾਂ ਦਾ ਕਰਜ਼ ਉਹ ਜੀਵਨ ਭਰ ਨਹੀਂ ਉਤਾਰ ਸਕਦੇ।
ਮੁੱਖ ਮੰਤਰੀ ਮਾਨ ਨੇ ਸੰਗਰੂਰ ਦੇ ਲੋਕਾਂ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਸੰਗਰੂਰ ਵਿੱਚ ਭਾਰਤ ਦਾ ਸਭ ਤੋਂ ਚੰਗਾ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸੰਗਰੂਰ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਵਾਂਗੇ ਅਤੇ ਪੰਜਾਬ ਵਿਚੋਂ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਾਂਗੇ।

Google search engine

LEAVE A REPLY

Please enter your comment!
Please enter your name here