ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ ਹਨ।

ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਜਰੀਵਾਲ ਨੂੰ ਆਪਣੇ ਗੁਜਰਾਤ ਅਤੇ ਆਸਾਮ ਦੌਰੇ ਬਾਰੇ ਦੱਸਿਆ।

ਉਨ੍ਹਾਂ ਨੇ ਮੈਨੂੰ ਦਿੱਲੀ ਆਉਣ ਤੇ ਦਿੱਲੀ ਤੋਂ ਪ੍ਰਚਾਰਕਾਂ ਨੂੰ ਪੰਜਾਬ ਲੈ ਜਾਣ ਲਈ ਕਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਪਰਿਵਾਰਕ ਸਬੰਧ ਵੀ ਬਹੁਤ ਗੂੜੇ ਹਨ।ਇਹ ਗੱਲ ਖੁਦ ਮੁੱਖ ਮੰਤਰੀ ਮਾਨ ਕਹਿ ਚੁੱਕੇ ਹਨ।

ਇਹ ਵੀ ਪੜ੍ਹੋ :- ਕਾਂਗਰਸ ਨੇ ਐਲਾਨੇ 4 ਹੋਰ ਉਮੀਦਵਾਰ

ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਵਿਆਹ ਦੌਰਾਨ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇੇਜਰੀਵਾਲ ਨੇ ਪਿਤਾ ਦੀ ਭੂਮਿਕਾ ਨਿਭਾਉਦਿਆਂ ਸਾਰੀਆਂ ਰਸਮਾਂ ਨਿਭਾਈਆਂ ਸਨ।