ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਵੱਲੋਂ ਵਾਰਡਾਂ ਚ ਕੀਤਾ ਗਿਆ ਚੋਣ ਪ੍ਰਚਾਰ ..
ਸੁਨਾਮ ਊਧਮ ਸਿੰਘ ਵਾਲਾ 19 ਜੂਨ (ਅੰਸ਼ੂ ਡੋਗਰਾ)ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਤੇ ਵਰਕਰਾਂ ਵੱਲੋਂ ਵੱਖ ਵੱਖ ਵਾਰਡਾਂ ਚ ਚੋਣ ਪ੍ਰਚਾਰ ਕੀਤਾ ਗਿਆ
ਇਸ ਮੌਕੇ ਨਿਰਮਲਾ ਦੇਵੀ ,ਅੰਕਿਤਾ ਰਾਣੀ ,ਅੰਮ੍ਰਿਤ ਅਗਰਵਾਲ ਜ਼ਿਲ੍ਹਾ ਪ੍ਰਧਾਨ ਬਠਿੰਡਾ , ਐਮ.ਐਲ ਜਿੰਦਲ ਜ਼ਿਲ੍ਹਾ ਕੈਸ਼ੀਅਰ ,ਗੋਬਿੰਦਰ ਸਿੰਘ ਬਲਾਕ ਪ੍ਰਧਾਨ, ਆਲਮਜੀਤ ਸਿੰਘ ਬਲਾਕ ਪ੍ਰਧਾਨ ,ਗੁਰਤੇਜ ਸਿੰਘ ,ਗਗਨਦੀਪ ਸਿੰਘ ,ਭੁਪਿੰਦਰ ਸਿੰਘ ਧਾਲੀਵਾਲ, ਹਰਕਿਰਨ ਸਿੰਘ ਗੁਰਲਾਲ ਸਿੰਘ ,ਸੁੰਦਰ ਸਿੰਘ ਵੱਲੋਂ ਇੰਦਰਾ ਬਸਤੀ ਵਿਖੇ ਚੋਣ ਪ੍ਰਚਾਰ ਕੀਤਾ ਗਿਆ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਿੱਤ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਹਰ ਵਰਗ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਰੁਜ਼ਗਾਰ ਸਿੱਖਿਆ ਅਤੇ ਮੈਡੀਕਲ ਸੁਵਿਧਾ ਦੇਣ ਲਈ ਵੀ ਆਉਣ ਵਾਲੇ ਬਜਟ ਦੇ ਵਿਚ ਐਲਾਨ ਕੀਤਾ ਜਾਵੇਗਾ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਪਹਿਲ ਹੈ