1. ਸੁਨਾਮ ਦੇ ਵਾਰਡ ਨੰ 18 ਅਤੇ 21 ਦੇ ਕੌਂਸਲਰਾਂ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ, ਹੋਏ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

    ਆਪ ਉਮੀਦਵਾਰ ਗੁਰਮੇਲ ਸਿੰਘ ਸੁਨਾਮ ਹਲਕੇ ‘ਚ ਵੱਡੀ ਲੀਡ ਨਾਲ ਰਹਿਣਗੇ ਅੱਗੇ : ਅਮਨ ਅਰੋੜਾ

    ਸੁਨਾਮ ਊਧਮ ਸਿੰਘ ਵਾਲਾ, 20 ਜੂਨ 2022 (ਅੰਸ਼ੂ ਡੋਗਰਾ) : ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਵਕਤ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਸੁਨਾਮ ਦੇ ਵਾਰਡ ਨੰ 18 ਦੇ ਕੌਂਸਲਰ ਸੁਨੀਲ ਗੋਇਲ ਆਸ਼ੂ ਅਤੇ 21 ਦੇ ਕੌਂਸਲਰ ਗੁਰਪ੍ਰੀਤ ਕੌਰ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਦਾ ਪੱਲਾ ਫੜਿਆ।

    ਆਮ ਆਦਮੀ ਪਾਰਟੀ ਵਿੱਚ ਕੌਂਸਲਰਾਂ ਨੂੰ ਸ਼ਾਮਿਲ ਕਰਵਾਉਣ ਮੌਕੇ ਪੰਜਾਬ ਦੇ ਕੈਬਿਨੇਟ ਮੰਤਰੀ ਲਾਲ ਚੰਦ ਕੱਟਾਰੂਚੱਕ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਕੌਂਸਲਰਾਂ ਨੂੰ ਪਾਰਟੀ ਚ ਸ਼ਾਮਿਲ ਕਰਦਿਆਂ ਕਿਹਾ ਕਿ ਕੌਂਸਲਰਾਂ ਅਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਮਿਲੇਗਾ। ਸੁਨਾਮ ਸ਼ਹਿਰ ਦੇ ਦੋ ਕੌਂਸਲਰਾਂ ਵਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਜਿੱਥੇ ਸੰਗਰੂਰ ਜਿਮਣੀ ਚੋਣ ਵਿੱਚ ਆਪ ਦੇ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ।

    ਇਸ ਮੌਕੇ ਪਾਰਟੀ ਚ ਸ਼ਾਮਿਲ ਹੋਣ ਵਾਲੇ ਕੌਂਸਲਰਾਂ ਨੇ ਕਿਹਾ ਕਿ ਉਹ ਅਤੇ ਉਹਨਾਂ ਦੇ ਸਾਥੀ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿੱਚ ਕਰਵਾਏ ਵਿਕਾਸ ਕਮਾਨ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਓਸੇ ਤਰੀਕੇ ਨਾਲ ਹੀ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕੰਮ ਕਰ ਰਹੀ ਹੈ ਉਸ ਨਾਲ ਪੰਜਾਬ ਦੇ ਲੋਕ ਬਹੁਤ ਖੁਸ਼ ਦਿਖਾਈ ਦੇ ਰਹੇ ਹਨ ।