ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਬੇਂਜਾਮਿਨ ਨੇਤਨਯਾਹੂ ਨੇ ਉਨ੍ਹਾਂ ਦੇ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ।

ਭਾਰਤ ਦੇ ਲੋਕਾਂ ਦੇ ਪ੍ਰਤੀ ਉਨ੍ਹਾਂ ਦੀ ਹਾਰਦਿਕ ਸ਼ੁਭਕਾਮਨਾਵਾਂ ਅਤੇ ਗੂੜ੍ਹੇ ਪਿਆਰ ਦੇ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ-ਇਜ਼ਰਾਈਲ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਜ਼ਿਕਰ ਕੀਤਾ।

ਦੋਵਾਂ ਨੇਤਾਵਾਂ ਨੇ ਸਾਰੇ ਖੇਤਰਾਂ ਵਿੱਚ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।

ਦੋਵੇਂ ਨੇਤਾ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ।

ਇਹ ਵੀ ਪੜ੍ਹੋ : ਮੋਦੀ 9 ਨੂੰ ਚੁਕਣਗੇ ਸਹੁੰ