ਈਟੀਟੀ ਅਧਿਆਪਕਾਂ ਦਾ ਮਸਲਾ ਹੱਲ ਕਰੇ ਸਰਕਾਰ

ਖਨੌਰੀ 12 ਜੂਨ (ਕਮਲੇਸ਼ ਗੋਇਲ)- ਰੁੁਜ਼ਗਾਰ ਦੀ ਮੰਗ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਵਲੋਂ ਅੱਜ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਈਟੀਟੀ ਪਾਸ ਦੀਆਂ ਅਸਾਮੀਆਂ ਨੂੰ ਪੂਰਾ ਕਰਨ ਦੇ ਹੱਕ ਵਿੱਚ ਨਹੀ , ਸਗੋਂ ਉਨ੍ਹਾਂ ਦੀਆਂ ਭਰਤੀਆਂ ਨੂੰ ਹੋਰ ਲੰਮੇ ਸਮੇਂ ਤੱਕ ਲਮਕਾਉਂਣ ਦੀ ਸੋਚ ਰਹੀ ਹੈ l ਇਸ ਲਈ ਕੁੰਭਕਰਨੀ ਨੀਂਦ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਵਲੋਂ ਮੁੱਖ ਮੰਤਰੀ ਜੀ ਦੇ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ l

2366 ਈਟੀਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀੰ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇ l ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ l

ਇਸ ਮੋਕੇ ਈਟੀਟੀ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਹੈ ਕਿ 16 ਮਈ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਤੇ ਰੋਕ ਹਟਾਉਣ ਦੇ ਬਾਵਜੂਦ ਵੀ ਸਰਕਾਰ ਨੇ ਕੋਈ ਠੋਸ ਕਦਮ ਨਹੀ ਚੁਕਿਆ ਜਾ ਰਿਹਾ ਹੈ l 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁਕਿਆ ਸੀ , ਪਰ ਲਗਾਤਾਰ ਛੇ ਮਹਿਨਿਆਂ ਤੋੰ ਬਾਅਦ ਵੀ ਆਨਲਾਈਨ ਪੋਰਟਲ ਨਹੀ ਖੋਲਿਆ ਗਿਆ l