Wednesday, August 10, 2022

ਗੋਰਮਿੰਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਨਦਾਣਾ ਦੀ ਵਿਦਿਆਰਥਣ ਤਹਿਸੀਲ ਵਿੱਚੋਂ ਆਈ ਨੰਬਰ ਵਨ

ਗੋ. ਸ ਸ ਸਮਾਰਟ ਸਕੂਲ ਦੀ ਵਿਦਿਆਰਥਣ ਇੰਗਲਿਸ਼ ਬੂਸਟਰ ਕਲੱਬ ਮੁਕਾਬਲੇ ਵਿੱਚੋਂ ਤਹਸੀਲ ਵਿੱਚੋਂ ਆਈ ਪਹਿਲੇ ਨੰਬਰ ਤੇ ਕਮਲੇਸ਼ ਗੋਇਲ ਖਨੌਰੀ ਖਨੌਰੀ 9 ਅਗਸਤ -ਨਿਸ਼ਾ ਦੇਵੀ...

ਬਿਜਲੀ ਸੋਧ ਬਿੱਲ ਲਾਗੂ ਨਹੀ ਹੋਣ ਦੇਵਾਂਗੇ – ਕ੍ਰਾਂਤੀਕਾਰੀ ਕਿਸਾਨ ਯੁਨੀਅਨ

ਬਿਜਲੀ ਸੋਧ ਬਿੱਲ ਲਾਗੂ ਨਹੀਂ ਹੋਣ ਦੇਵੇਗੇ:-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਕਮਲੇਸ਼ ਗੋਇਲ ਖਨੌਰੀ ਖਨੌਰੀ 9 ਅਗਸਤ ਪ੍ਰੋਫੈਸਰ ਅਮਨਦੀਪ ਸਿੰਘ ਨੇ ਸਾਡੇ ਪਤਰਕਾਰ ਨਾਲ ਗਲਬਾਤ ਕਰਦਿਆਂ ਕਿਹਾ ਕਿ...

ਅਧਿਆਪਕਾਂ ਨੇ ਸੰਗਰੂਰ ਜ਼ਿਲ੍ਹੇ ‘ਚ ਵਿਭਾਗੀ ਪ੍ਰੀਖਿਆ ਲਾਗੂ ਕਰਨ ਦੇ ਫ਼ੈਸਲੇ ਦੀਆਂ ਫੂਕੀਆਂ ਕਾਪੀਆਂ

ਡੀ.ਟੀ.ਐੱਫ. ਵੱਲੋਂ ਅਧਿਆਪਕ ਵਿਰੋਧੀ ਸੇਵਾ ਨਿਯਮ-2018 ਰੱਦ ਕਰਨ ਦੀ ਮੰਗ ਸੰਗਰੂਰ, 9 ਅਗਸਤ (ਬਾਵਾ ): -ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੱਦੇ ਉੱਤੇ ਸਾਲ 2018 ਤੋਂ...
spot_img
Homeਖਾਸ ਖਬਰਾਂਈ ਟੀ ਟੀ ਟੈਟ ਪਾਸ ਅਧਿਆਪਕ ਆਰ ਜਾਂ ਪਾਰ ਦੀ ਲੜਾਈ ਦੇ...

ਈ ਟੀ ਟੀ ਟੈਟ ਪਾਸ ਅਧਿਆਪਕ ਆਰ ਜਾਂ ਪਾਰ ਦੀ ਲੜਾਈ ਦੇ ਰੌਂਅ ਵਿੱਚ

 

11 ਜੂਨ, ਸੰਗਰੂਰ ( ਭੁਪਿੰਦਰ ਵਾਲੀਆ ) ਰੁਜ਼ਗਾਰ ਦੀ ਮੰਗ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿੱਚ ਫ਼ੈਸਲਾ ਲਿਆ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਈਟੀਟੀ ਟੈਟ ਪਾਸ ਦੀਆਂ ਅਸਾਮੀਆਂ ਨੂੰ ਪੂਰੀ ਕਰਨ ਦੇ ਹੱਕ ਵਿੱਚ ਨਹੀਂ ਸਗੋਂ ਉਨ੍ਹਾਂ ਦੀਆਂ ਭਰਤੀਆਂ ਨੂੰ ਹੋਰ ਲੰਮੇ ਸਮੇਂ ਤਕ ਲਮਕਾਉਣ ਦੀ ਸੋਚ ਰੱਖਦੀ ਹੈ । ਇਸ ਲਈ ਕੁੰਭਕਰਨੀ ਨੀਂਦ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ 16 ਜੂਨ ਨੂੰ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ ।

ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ 16 ਮਈ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਤੇ ਰੋਕ ਹਟਣ ਤੋਂ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਦੇ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ , 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ ਪਰ ਲਗਾਤਾਰ ਛੇ ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ , 2364 ਈਟੀਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ । ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ 16 ਜੂਨ ਨੂੰ ਤਿੱਖੇ ਰੂਪ ਵਿੱਚ ਸੰਘਰਸ਼ ਕੀਤੇ ਜਾਣਗੇ । ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ ।

bhupinder singh waliahttps://punjabnama.com
ਭੁਪਿੰਦਰ ਵਾਲੀਆ ਬਹੁਤ ਲੰਬੇ ਸਮੇ ਤੋਂ ਬਤੌਰ ਫੋਟੋ ਜਰਨਲਿਸਟ ਕਾਰਜਕਾਰੀ ਹਨ। ਆਪਨੇ ਬਹੁਤ ਲੰਬਾ ਸਮਾਂ ਜੱਗ ਬਾਣੀ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments