ਐਮ ਐਲ ਏ ਅਮਨ ਅਰੋੜਾ ਦੀ ਅਗਵਾਈ ਵਿਚ ਪਿੰਡ ਬਖਸ਼ੀਵਾਲਾ ਦੀ ਪੰਚਾਇਤ ਨੇ ਕਾਂਗਰਸ ਨੂੰ ਕਿਹਾ ਅਲਵਿਦਾ

56

ਪਿੰਡ ਬਖਸ਼ੀਵਾਲਾ ਦੀ ਪੰਚਾਇਤ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਆਪ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਸੁਨਾਮ ਹਲਕੇ ‘ਚ ਮਿਲ ਰਿਹਾ ਵੱਡਾ ਹੁੰਗਾਰਾ: ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 19 ਜੂਨ 2022 (ਅੰਸ਼ੂ ਡੋਗਰਾ ) : ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਵਕਤ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਪਿੰਡ ਬਖਸ਼ੀਵਾਲਾ ਦੀ ਸਾਰੀ ਮੌਜੂਦਾ ਪੰਚਾਇਤ ਨੇ ਸਰਪੰਚ ਮਿੱਠੂ ਸਿੰਘ ਦੀ ਅਗਵਾਈ ਵਿੱਚ ਪੂਰੀ ਪੰਚਾਇਤ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਪਾਰਟੀ ਵਿੱਚ ਬਖਸ਼ੀਵਾਲਾ ਦੀ ਸਾਰੀ ਮੌਜੂਦਾ ਪੰਚਾਇਤ ਨੂੰ ਸ਼ਾਮਿਲ ਕਰਵਾਉਣ ਮੌਕੇ ਪੰਜਾਬ ਦੇ ਕੈਬਿਨੇਟ ਮੰਤਰੀ ਲਾਲ ਚੰਦ ਕੱਟਾਰੂਚੱਕ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਪੂਰੀ ਪੰਚਾਇਤ ਨੂੰ ਪਾਰਟੀ ਚ ਸ਼ਾਮਿਲ ਕਰਦਿਆਂ ਕਿਹਾ ਕਿ ਸਰਪੰਚ ਮਿੱਠੂ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਮਿਲੇਗਾ। ਇਸ ਨਾਲ ਜਿੱਥੇ ਆਪ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ ਉਥੇ ਕਾਂਗਰਸ ਦੀ ਹਾਲਤ ਹੋਰ ਪਤਲੀ ਹੋਵੇਗੀ।

ਇਸ ਮੌਕੇ ਪਾਰਟੀ ਚ ਸ਼ਾਮਿਲ ਹੋਣ ਵਾਲੇ ਮੌਜੂਦਾ ਸਰਪੰਚ ਮਿੱਠੂ ਸਿੰਘ ਨੇ ਕਿਹਾ ਕਿ ਉਹ ਅਤੇ ਉਹਨਾਂ ਦੇ ਸਾਥੀ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਤੋਂ ਬਹੁਤ ਪ੍ਰਭਾਵਿਤ ਹਨ। ਜਿਸ ਤਰੀਕੇ ਨਾਲ ਪੰਜਾਬ ਦੇ ਮੁੱਖ ਮੰਤਰੀ ਦੇ ਭਗਵੰਤ ਮਾਨ ਦੀ ਸਰਕਾਰ ਕੰਮ ਕਰ ਰਹੀ ਹੈ ਉਸ ਨਾਲ ਪੰਜਾਬ ਦੀ ਜਨਤਾ ਬਹੁਤ ਖੁਸ਼ ਹੈ। ਉਹ ਅਤੇ ਓਹਨਾ ਦੀ ਟੀਮ ਪਾਰਟੀ ਉਮੀਦਵਾਰ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਵੱਡੀ ਗਿਣਤੀ ਵਿੱਚ ਜਿਤਾ ਕੇ ਲੋਕਸਭਾ ਭੇਜਾਂਗੇ।

Google search engine