ਸੰਗਰੂਰ, 21 ਅਕਤੂਬਰ (ਜੇ ਪੀ)
-ਸਿਵਲ ਹਸਪਤਾਲ ਸੰਗਰੂਰ ਦੇ ਹੋਮਿਓਪੈਥਿਕ ਮੈਡੀਕਲ ਅਫਸਰ ਡਾ ਅਮਰਿੰਦਰ ਕੌਰ ਵੱਲੋਂ ਲੋਕਾਂ ਨੂੰ ਚੰਗੀ ਸਿਹਤ ਸੰਭਾਲ ਅਤੇ ਗਰੀਨ ਦਿਵਾਲੀ ਮਨਾਉਣ ਲਈ ਜਾਗਰੂਕ ਕਰਨ ਦਾ ਸੱਦਾ ਦਿੱਤਾ ਗਿਆ।
ਲੋਕਾਂ ਨੂੰ ਸਿਹਤਯਾਬੀ ਲਈ ਨੁਕਤੇ ਦੱਸਦੇ ਹੋਏ ਦਿਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਲੋਕਾਂ ਨੂੰ ਮਿਠਾਈਆਂ ਆਦਿ ਦੀ ਜਗ੍ਹਾ ਤੇ ਫਲਾਹਾਰੀ ਰਹਿਣ ਦਾ ਹੋਕਾ ਦਿੱਤਾ ਅਤੇ ਨਾਲ ਹੀ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਕਰਨ ਤੇ ਜ਼ੋਰ ਦਿੱਤਾ ਗਿਆ।
ਡਾ ਅਮਰਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਹੋਮਿਓਪੈਥਿਕ ਵਿਭਾਗ ਪੰਜਾਬ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਗਰੀਨ ਦਿਵਾਲੀ ਮਨਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਡਾ ਕਰਨੈਲ ਸਿੰਘ,ਵਿਪਨ ਅਰੌੜਾ, ਗੁਰਵੀਰ ਸਿੰਘ, ਸੁਰਜੀਤ ਸਿੰਘ, ਮਿਨਾਕਸ਼ੀ ਚਾਵਲਾ, ਕੰਚਨ ,ਅਨਮੋਲ ਸ਼ਰਮਾਂ ਅਤੇ ਪੂਨੀਤਾ ਸ਼ਰਮਾਂ ਆਦਿ ਹਾਜ਼ਰ ਸਨ।