19 ਜੂਨ(ਹਰਜਿਦਰ ਪਾਲ ਭੋਲਾ)

ਭਾਜਪਾ ਤੋਂ ਬਾਗੀ ਹੋ ਕੇ ਲੋਕ ਸਭਾ ਚੋਣ ਲੜ ਰਹੇ ਪ੍ਰਸਿੱਧ ਸਮਾਜਸੇਵੀ ਸ੍ਰੀ ਅਜੇ ਗੋਇਲ ਵੱਲੋਂ ਸੰਗਰੂਰ ਧੂਰੀ ਸੁਨਾਮ ਵਿੱਚ ਤੂਫਾਨੀ ਦੌਰਾ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ ਇਸ ਮੌਕੇ ਗੋਇਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਬੈਠੇ ਬੇਰੁਜ਼ਗਾਰ ਨੌਜਵਾਨਾਂ ਦੇ ਧਰਨੇ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾਨੌਕਰੀ ਲੈਣ ਲਈ ਕਲਰਕ ਟੈਸਟ ਪਾਸ ਕੀਤੇ ਬੇਰੁਜ਼ਗਾਰਾਂ ਵੱਲੋਂ ਲਗਾਏ ਗਏ ਪੱਕੇ ਧਰਨੇ ਨੂੰ ਸਮਰਥਨ ਦਿੱਤਾ ਗਿਆ ਗੋਇਲ ਨੇ ਕਿਹਾ ਇਹ ਨੌਜਵਾਨ ਪਿਛਲੇ ਦਿਨਾਂ ਤੋਂ ਇਸ ਦੀ ਕੜਾਕੇ ਦੀ ਗਰਮੀ ਵਿੱਚ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਹਨ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਇਨ੍ਹਾਂ ਨੂੰ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ ਹੈ ਇਹ ਵਿਚਾਰੇ ਗੁਰਦੁਆਰੇ ਵਿੱਚੋਂ ਲੰਗਰ ਲੈ ਕੇ ਰੋਟੀ ਖਾ ਰਹੇ ਹਨ ਪੰਜਾਬ ਵਿੱਚ ਆਪ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਇਹਨਾਂ ਬੇਰੁਜ਼ਗਾਰਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸੀ ਜੋ ਹੁਣ ਖੋਖਲੇ ਨਜ਼ਰ ਆ ਰਹੇ ਹਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਗੋਇਲ ਇਹਨਾਂ ਦੀ ਯੂਨੀਅਨ ਨੂੰ ਭਰੋਸਾ ਦਿੱਤਾ ਕੇ ਉਹ ਇਨ੍ਹਾਂ ਦੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਜਾਣਗੇ ਅਤੇ ਇਨ੍ਹਾਂ ਦੀ ਮੰਗਾਂ ਨੂੰ ਪੂਰਾ ਕਰਨ ਲਈ ਉਹ ਵੱਡਾ ਸੰਘਰਸ਼ ਕਰਨਗੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਗੋਇਲ ਨੂੰ ਇਸ ਲੋਕ ਸਭਾ ਚੋਣਾਂ ਵਿਚ ਵੋਟਾਂ ਪਾਉਣ ਲਈ ਵੱਡਾ ਹੁੰਗਾਰਾ ਦਿੱਤਾ ਗਿਆ