ਸੰਗਰੂਰ 15ਅਗਸਤ (ਭੁਪਿੰਦਰ ਵਾਲੀਆ)

-ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਵੱਲੋ ਸੰਗਰੂਰ ਸ਼ਹਿਰ ਦੀ ਜਿਲ੍ਹਾ ਲਾਇਬਰੇਰੀ ਵਿਖੇ ਬਣੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ ਅਤੇ ਡਾਕਟਰ ਸਟਾਫ ਨਾਲ ਸਾਰੇ ਪ੍ਰਬੰਧਾਂ ਸਬੰਧੀ ਗੱਲਬਾਤ ਕੀਤੀ ਗਈ।

ਵਿਧਾਇਕ ਭਰਾਜ ਨੇ ਕਿਹਾ ਕਿ ਅੱਜ ਤੋਂ ਇਨ੍ਹਾਂ ਕਲੀਨਿਕਾਂ ਵਿੱਚ ਆਮ ਲੋਕਾਂ ਨੂੰ ਮੁਫ਼ਤ ਟੈਸਟ,ਮੁਫ਼ਤ ਦਵਾਈਆਂ ਦੀ ਸਹੂਲਤ ਮਿਲੇਗੀ ਜਿਸ ਨਾਲ ਉਨ੍ਹਾ ਦਾ ਜੀਵਨ ਪੱਧਰ ਉੱਚਾ ਉੱਠੇਗਾ। ਉਨ੍ਹਾ ਕਿਹਾ ਕਿ ਆਮ ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰਾਂਗੇ ਅਤੇ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ‘ਆਪ’ ਸਰਕਾਰ ਹਮੇਸ਼ਾਂ ਵਚਨਬੰਧ ਹੈ।

ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਲਹਿਰਾ ਅਤੇ ਸਮੁੱਚੀ ‘ਆਪ’ ਟੀਮ ਸੰਗਰੂਰ ਵੀ ਹਾਜ਼ਰ ਰਹੀ।