ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਈ ਡੀ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ।ਈ ਡੀ ਨੇ ਅਦਾਲਤ ਨੂੰ ਦੱਸਿਆ ਕਿ ਕੇਜਰੀਵਾਲ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਕਰ ਰਹੇ ।
ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਕੇਸ ਵਿਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ। ਅਦਾਲਤ ਨੇ ਹੁਣ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ :- ਧਰਮਵੀਰ ਗਾਂਧੀ ਕਾਂਗਰਸ ‘ਚ ਹੋਣਗੇ ਸ਼ਾਮਿਲ
ਈਡੀ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 28 ਮਾਰਚ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਕੇਜਰੀਵਾਲ ਦੀ 7 ਦਿਨਾਂ ਦੀ ਹਿਰਾਸਤ ਮੰਗੀ ਸੀ ਪਰ ਅਦਾਲਤ ਨੇ ਉਨ੍ਹਾਂ ਨੂੰ 1 ਅਪ੍ਰੈਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।
ਇਸ ਤੋਂ ਬਾਅਦ ਅੱਜ ਉਸ ਦੀ ਪੇਸ਼ੀ ਹੋਈ। ਹੁਣ ਅਦਾਲਤ ਇਸ ਬਾਰੇ ਆਪਣਾ ਫੈਸਲਾ ਦੇਵੇਗੀ ਕਿ ਕੇਜਰੀਵਾਲ ਦਾ ਰਿਮਾਂਡ ਫਿਰ ਵਧਾਇਆ ਜਾਵੇਗਾ ਜਾਂ ਫਿਰ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ l ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਉਜ਼ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਕੇਜਰੀਵਾਲ ਨੂੰ ਜੇਲ੍ਹ ਭੇਜ ਦਿੱਤਾ ਹੈ।