ਠੇਕਾ ਕਾਮਿਆਂ ਵਲੋਂ ਜਲੰਧਰ ਸ਼ਹਿਰ ਵਿਚ ਰੋਸ਼ ਮਾਰਚ 5 ਨੂੰ

ਲੌਂਗੋਵਾਲ , 4 ਮਈ

– ਵੱਖ-ਵੱਖ ਵਿਭਾਗਾਂ ਵਿਚ ਲੰਮੇ ਅਰਸ਼ੇ ਤੋਂ ਕੰਮ ਕਰਦੇ ਆਊਟਸੋਰਸਿਸ ,ਠੇਕੇਦਾਰਾਂ,ਸੁਸਾਇਟੀਆਂ ਅਤੇ ਕੰਪਨੀਆਂ ਰਾਹੀਂ ਕੰਮ ਕਰਦੇ ਕੱਚੇ ਮੁਲਾਜਮਾਂ ਦੇ ਪੱਕੇ ਰੁਜਗਾਰ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਦੇ ਵਿਹਾਰ ਵਿਰੁੱਧ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਜਲੰਧਰ ਸ਼ਹਿਰ ਵਿਚ
5 ਮਈ ਨੂੰ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ ।ਇਸ ਮੌਕੇ ਸੂਬਾ ਆਗ ਸ਼ੇਰ ਸਿੰਘ ਖੰਨਾ ,ਵਰਿੰਦਰ ਸਿੰਘ ਮੋਮੀ,ਜਗਰੁਪ ਸਿੰਘ ,ਬਲਿਹਾਰ ਸਿੰਘ ਆਦਿ ਨੇ ਕਿਹਾ ਕਿ ਇਸ ਸਰਕਾਰ ਨੇ ਬਦਲਾਅ ਤਾਂ ਲੈਕੇ ਆਉਣਾ ਸੀ , ਸਗੋਂ ਪਹਿਲੀਆਂ ਸਰਕਾਰਾਂ ਤੋਂ ਵੀ ਘਟੀਆ ਹੋਣ ਦਾ ਸਬੂਤ ਦਿੱਤਾ ਹੈ । ਇਹ ਸਰਕਾਰ ਵੀ ਦੂਜੀਆਂ ਸਰਕਾਰਾਂ ਨਾਲੋਂ ਵੱਧਕੇ ਵਾਅਦੇ ਪੂਰੇ ਕਰਨ ਦੀ ਵਜਾਏ ਕਾਰਪੋਰੇਟ ਘਰਾਣਿਆਂ ਦੀ ਲੁੱਟ ਅਤੇ ਮੁਨਾਫੇ ਕਮਾਉਣ ਦੇ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਲੋਕ ਨਾਲ ਝੂਠ ਅਤੇ ਧੋਖੇ ਦੀ ਖੇਡ ਨੂੰ ਜਾਰੀ ਰੱਖਿਆ ਗਿਆ ਹੈ ਅਤੇ ਲੋਕ ਸੇਵਾ ਲਈ ਉਸਾਰੇ ਹੋਏ ਅਦਾਰਿਆਂ ਨੂੰ ਕਾਰਪੋਰੇਟਰਾਂ ਦੇ ਹੱਥ ਵਿਚ ਸੌਪ ਕੇ ਅੰਨ੍ਹੀ ਲੁੱਟ ਕਰਵਾਉਣ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆ ਹਨ ਉਥੇ ਇਸਦੇ ਨਾਲ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਆਊਟਸੋਰਸ ,ਠੇਕੇਦਾਰ ,ਕੰਪਨੀਆਂ ਸੁਸਾਇਟੀਆਂ ਅਤੇ ਇਨਲਿਸਟਮੈਟ ਦੇ ਰੂਪ ਵਿੱਚ ਕੰਮ ਕਰਦੇ ਕਾਮਿਆਂ ਜੋਕਿ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕਰਨ, ਆਪਣੇ ਪੱਕੇ ਰੁਜਗਾਰ, ਘੱਟੋ-ਘੱਟ ਉਜਰਤ ਦੇ ਕਾਨੂੰਨ ਅਨੁਸਾਰ ਗੁਜਾਰੇ ਯੋਗ ਤਨਖਾਹ, ਬਰਾਬਰ ਕੰਮ ਲਈ ਬਰਾਬਰ ਤਨਖਾਹ, ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਵਿਰੁੱਧ ਅਤੇ ਹੋਰ ਭੱਖਦੀਆਂ ਅਹਿਮ ਮੰਗਾਂ ਦੀ ਪ੍ਰਾਪਤੀ ਲਈ ਜਦੋ-ਜਹਿਦ ਕਰਦੇਂ ਆ ਰਹੇ ਹਨ, ਇਨ੍ਹਾਂ ਕਾਮਿਆਂ ਦੀਆਂ ‘ਮੰਗਾਂ-ਮਸਲਿਆਂ’ ਦਾ ਹੱਲ ਆਪਸੀ ਗੱਲਬਾਤ ਰਾਹੀ ਹੋਣ ਦੇ ਉਦੇਸ਼ ਨਾਲ ਪਿਛਲੇ 1 ਸਾਲ ਤੋਂ ਮੁੱਖ ਮੰਤਰੀ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਲਈ ਵਾਰ ਵਾਰ ਪੱਤਰ ਲਿਖਕੇ ਬੇਨਤੀ ਕਰ ਰਹੇ ਹਾਂ ਜਿਸ ’ਤੇ ਭਾਵੇ ਕਿ ਮੁੱਖ ਮੰਤਰੀ ਪੰਜਾਬ ਵਲੋਂ 10 ਵਾਰ ਲਿਖਤੀ ਰੂਪ ਵਿਚ ਮੀਟਿੰਗ ਕਰਨ ਲਈ ਸਮਾਂ ਤੈਅ ਕੀਤਾ ਗਿਆ ਪਰ ਐਨ ਮੌਕੇ ਤੇ ਆ ਕੇ ਆਪਣੇ ਜਰੂਰੀ ਰੁਝਵਿਆ ਦਾ ਬਹਾਨਾ ਲਗਾ ਕੇ ਮੁੱਖ ਮੰਤਰੀ ਸਾਹਿਬ ਵਲੋਂ ਹਰ ਵਾਰ ਮੀਟਿੰਗ ਕਰਨ ਤੋਂ ਇਨਕਾਰ ਕੀਤਾ ਜਾਂਦਾ ਹੈ।ਜਿਸਦੇ ਵਿਰੋਧ ਵਜੋਂ ਕੱਲ੍ਹ ਜਲੰਧਰ ਸ਼ਹਿਰ ਵਿਖੇ ਆਪਣੇ ਰੋਸ ਜਾਹਿਰ ਕਰਨਗੇ।