ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਟੀਮ ਨੇ ਦਬੋਚਿਆ

74

ਅੰਮ੍ਰਿਤਸਰ (ਹਰਜਿੰਦਰ ਭੋਲਾ ) – ਅੰਮ੍ਰਿਤਸਰ ਵਿਜੀਲੈਂਸ ਬਾਰਡਰ ਰੇਂਜ ਅਧੀਨ ਆਉਂਦੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਬਤੌਰ ਡਰੱਗ ਇੰਸਪੈਕਟਰ ਤਾਇਨਾਤ ਬਬਲੀਨ ਕੌਰ ਨੂੰ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।  ਵਿਜੀਲੈਂਸ ਨੂੰ ਰਿਸ਼ਵਤ ਮੰਗਣ ’ਤੇ ਸਬੂਤ ਮਿਲੇ ਸਨ, ਇਸੇ ਦੋਸ਼ ’ਚ ਅੱਜ ਡਰੱਗ ਇੰਸਪੈਕਟਰ ਬਲਲੀਨ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਗੱਲ ਦੀ ਪੁਸ਼ਟੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਬਾਰਡਰ ਰੇਂਜ ਦੇ ਐੱਸ.ਐੱਸ.ਪੀ. ਵਰਿੰਦਰ ਸਿੰਘ ਸੰਧੂ ਵਲੋਂ ਕੀਤੀ ਗਈ ਹੈ । ਡਰੱਗ ਇੰਸਪੈਕਟਰ ਬਬਲੀਨ ਕੌਰ ‘ਤੇ ਉਸ ਦੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਹਨ

Google search engine