ਕੈਦੀ ਦੇ ਫਰਾਰ ਹੋਣ ਸਬੰਧੀ ਮਾਮਲੇ ਵਿਚ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਖ਼ਤ ਕਾਰਵਾਈ 

ਚੰਡੀਗੜ, 6 ਅਕਤੂਬਰ: 
ਕੈਦੀ ਦੇ ਫਰਾਰ ਹੋਣ ਸਬੰਧੀ ਮਾਮਲੇ ਵਿਚ ਪੰਜਾਬ  ਦੇ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖਤ ਕਾਰਵਾਈ ਕਰਨ ਦੇ ਨਿਰਦੇਸ਼ਾਂ ਤਹਿਤ  ਜੇਲ ਵਿਭਾਗ ਨੇ ਅੱਜ ਡਿਪਟੀ ਸੁਪਰਡੈਂਟ ਸੁਰੱਖਿਆ ਪਟਿਆਲਾ ਜੇਲ, ਵਾਰੰਟ ਅਫਸਰ ਪਟਿਆਲਾ ਅਤੇ ਦੋ ਵਾਰਡਰਾਂ ਨੂੰ ਮੁਅੱਤਲ ਕਰ  ਦਿੱਤਾ ਗਿਆ ਹੈ। DSP (Security) Varun Sharma suspended for negligence in duty
ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜੇਲ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ.(ਸੁਰੱਖਿਆ) ਵਰੁਣ ਸ਼ਰਮਾ , ਪਟਿਆਲਾ ਜੇਲ ਦੇ ਅਸਿਸਟੈਂਟ ਸੁਪਰਡੈਟ- ਕਮ- ਵਾਰੰਟ ਅਫਸਰ ਹਰਬੰਸ ਸਿੰਘ, ਜੇਲ ਵਾਰਡਰ  ਸਤਪਾਲ ਸਿੰਘ ਬੈਲਟ ਨੰਬਰ 707 ਅਤੇ ਮਨਦੀਪ ਸਿੰਘ ਬੈਲਟ  ਨੰਬਰ 562 ਨੂੰ  ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਜੇਲ ਸੁਪਰਡੈਂਟ ਪਟਿਆਲਾ ਮਨਜੀਤ ਸਿੰਘ ਟਿਵਾਣਾ ਅਤੇ ਅਸਿਸਟੈਂਟ ਜੇਲ ਸੁਪਰਡੈਂਟ ਪਟਿਆਲਾ ਜਗਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ।
 ਦੱਸਣਯੋਗ ਹੈ ਕਿ ਪਟਿਆਲਾ ਜੇਲ ਦੇ ਘੱਗਾ ਬਲਾਕ ਦੇ ਦੇਦਨਾ ਪਿੰਡ ਦਾ ਰਹਿਣ ਵਾਲਾ ਅਮਰੀਕ ਸਿੰਘ ਪਟਿਆਲਾ ਜੇਲ ਵਿਚ ਸਜਾ ਕੱਟ ਰਿਹਾ ਸੀ, ਜਿਥੋਂ ਉਹ ਇਲਾਜ ਦੇ ਬਹਾਨੇ ਰਜਿੰਦਰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਜੇਲ ਸਟਾਫ ਦੀ ਲਾਵਪ੍ਰਵਾਹੀ ਕਾਰਨ ਉਕਤ ਕੈਦੀ ਹਸਪਤਾਲ ਵਿਚੋਂ ਭੱਜਣ ਵਿੱਚ ਕਾਮਯਾਬ ਹੋਇਆ।
 ਇਸ ਕੈਦੀ ਨੂੰ ਪਟਿਆਲਾ ਜੇਲ ਤੋਂ ਰਜਿੰਦਰਾ ਹਸਪਤਾਲ ਵਿਚ ਤਬਦੀਲ ਕਰਨ ਦੌਰਾਨ ਰਾਜ ਸਰਕਾਰ ਵਲੋਂ ਤੈਅ ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ ਸੀ ।
ਜੇਲ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ