ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ।
ਉਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : – ਟੰਗ ਤਾਂ ਜੈਜ਼ੀ ਬੈਂਸ, ਕਹਿੰਦਾ ਸੀ ਭੇਡ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਮਾਤਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੀਤੀ ਕਥਿਤ ਧਾਂਦਲੀ ਦੇ ਦੋਸ਼ਾਂ ਸਬੰਧੀ ਚੱਲ ਰਹੀ ਜਾਂਚ ਵਿੱਚ ਵਿਜੀਲੈਂਸ ਬਿਉਰੋ ਦੇ ਕਰਮਚਾਰੀਆਂ ਰਾਹੀਂ ਮੱਦਦ ਕਰਨ ਬਦਲੇ 2,50,000 ਰੁਪਏ ਰਿਸ਼ਵਤ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ-ਵ-ਦੁਰਸਤ ਪਾਏ ਗਏ ਹਨ। ਇਸ ਉਪਰੰਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮਿਤੀ 28.03.2024 ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਨੰਬਰ 16 ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
2 Comments
AAP ਸਾਂਸਦ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ - Punjab Nama News
12 ਮਹੀਨੇ ago[…] […]
Amritsar man sets pregnant wife on fire - Punjab Nama News
11 ਮਹੀਨੇ ago[…] ਢਾਈ ਲੱਖ ਰੁਪਏ ਰਿਸ਼ਵਤ ਲੈਂਦੇ ਕਾਬੂ […]
Comments are closed.