ਆਪ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਸੁਨਾਮ ਹਲਕੇ ਚ ਵੱਡਾ ਹੁੰਗਾਰ

ਸੁਨਾਮ, 13 ਜੂਨ (ਭੁਪਿੰਦਰ ਵਾਲੀਆ) ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਵਕਤ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਪਿੰਡ ਘਾਸੀ ਵਾਲਾ ਦੀ ਸਾਰੀ ਮੌਜੂਦਾ ਪੰਚਾਇਤ ਨੇ ਸਰਪੰਚ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਦਵਿੰਦਰ ਸਿੰਘ, ਲਾਭ ਸਿੰਘ, ਜਗਦੇਵ ਸਿੰਘ, ਅਤੇ ਬੂਟਾ ਸਿੰਘ (ਸਾਰੇ ਪੰਚ) ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਹਲਕਾ ਵਿਧਾਇਕ ਅਮਨ ਅਰੋੜਾ ਜੀ ਅਤੇ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ ਪੂਰੀ ਪੰਚਾਇਤ ਨੂੰ ਪਾਰਟੀ ਚ ਸ਼ਾਮਿਲ ਕਰਦਿਆਂ ਕਿਹਾ ਕਿ ਸਰਪੰਚ ਲਖਵਿੰਦਰ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਮਿਲੇਗਾ। ਇਸ ਨਾਲ ਜਿੱਥੇ ਆਪ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ ਉਥੇ ਕਾਂਗਰਸ ਦੀ ਹਾਲਤ ਹੋਰ ਪਤਲੀ ਹੋਵੇਗੀ। ਇਸ ਮੌਕੇ ਪਾਰਟੀ ਚ ਸ਼ਾਮਿਲ ਹੋਣ ਵਾਲੇ ਮੌਜੂਦਾ ਸਰਪੰਚ ਲਖਵਿੰਦਰ ਸਿੰਘ ਨੇ ਕਿਹਾ ਕਿ ਉਹ ਅਤੇ ਉਹਨਾਂ ਦੇ ਸਾਥੀ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਤੋਂ ਬਹੁਤ ਪ੍ਰਭਾਵਿਤ ਹਨ। ਜਿਸ ਤਰੀਕੇ ਨਾਲ ਸਰਦਾਰ ਭਗਵੰਤ ਮਾਨ ਜੀ ਦੀ ਸਰਕਾਰ ਕੰਮ ਕਰ ਰਹੀ ਪੰਜਾਬ ਦੀ ਜਨਤਾ ਬਹੁਤ ਖੁਸ਼ ਹੈ। ਉਹ ਅਤੇ ਓਹਨਾ ਦੀ ਟੀਮ ਪਾਰਟੀ ਉਮੀਦਵਾਰ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਵੱਡੀ ਗਿਣਤੀ ਵਿੱਚ ਜਿਤਾ ਕੇ ਭੇਜਾਂਗੇ। ਇਸ ਮੌਕੇ ਹੋਰਾਂ ਤੋ ਇਲਾਵਾ ਜਰਨੈਲ ਸਿੰਘ ਸਾਬਕਾ ਪੰਚ, ਸੁਖਪਾਲ ਸਿੰਘ, ਲਾਭ ਸਿੰਘ ਲੀਲੋਵਾਲ, ਸੰਦੀਪ ਸਿੰਘ ਦੁਗਾਂ