ਸੰਗਰੂਰ 13 ਜੂਨ  (ਭੁਪਿੰਦਰ ਵਾਲੀਆਂ) – ਵੱਖ ਜਥੇਬੰਦੀਆਂ ਦੇ ਨੁਮਾਇੰਦੇ ਪਿੰਡ ਹਥੋਆ ਦੇ ਰੁਕੇ ਹੋਏ ਵਿਕਾਸ ਕਾਰਜਾਂ ਅਤੇ ਪਾਣੀ ਦੀ ਨਿਕਾਸੀ ਦੇ ਸੰਬੰਧੀ ਅਤੇਵਪਿਛਲੇ ਲੰਮੇ ਸਮੇਂ ਤੋਂ ਪ੍ਰਸ਼ਾਸਨ ਵੱਲੋਂ ਟਾਲ਼ਾ ਵੱਟਣ ਤੇ ਖ਼ਿਲਾਫ਼ ਅੱਜ ਜਨਤਕ ਜਥੇਬੰਦੀਆਂ ਦਾ ਵਫਦ ਬੀ ਡੀ ਪੀ ਓ ਮਲੇਰ ਕੋਟਲਾ ਨੂੰ ਮਿਲਿਆ।

ਜਿਸ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਸੁਖਵਿੰਦਰ ਸਿੰਘ ਸੋਨੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਇਲਾਕਾ ਅਮਰਗੜ੍ਹ ਦੇ ਪ੍ਰਧਾਨ ਕੈਪਟਨ ਦਰਸ਼ਨ ਸਿੰਘ ਹਥੋਆ ਅਤੇ ਕਰਮਜੀਤ ਸਿੰਘ ਹਥੋਆ ਨੇ ਦੱਸਿਆ ਕਿ ਪਿੰਡ ਹਥੋਆ ਦੇ 30 ਦੇ ਤਕਰੀਬਨ ਘਰਾਂ ਦੀ ਪਾਣੀ ਦੀ ਨਿਕਾਸੀ ਅਤੇ ਮੁੱਖ ਸਡ਼ਕ ਦਾ ਕੰਮ ਪਿਛਲੇ ਲੰਮੇ ਸਮੇਂ ਤੋਂ ਰੁਕਿਆ ਹੋਇਆ ਜਿਸ ਵਿੱਚ ਪਿੰਡ ਦੇ ਕੁੱਝ ਬੰਦਿਆਂ ਵੱਲੋਂ ਵੱਲੋਂ ਜਾਣ ਬੁੱਝ ਕੇ ਅੜਿੱਕਾ ਲਾਇਆ ਜਾ ਰਿਹਾ ਹੈ ।

ਜਿਸ ਕਾਰਨ ਪਿੰਡ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਖੱਜਲ ਖੁਆਰ ਹੋ ਚੁੱਕੇ ਹਨ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕੋਈ ਵੀ ਬੀਮਾਰੀ ਫੈਲਣ ਦਾ ਖਤਰਾ ਹੈ ਅਤੇ ਲੋਕ ਗਲੀਆਂ ਨਾਲੀਆਂ ਦੇ ਪਾਣੀ ਕਾਰਨ ਆਪਣੇ ਘਰਾਂ ਅੰਦਰ ਜਾਣ ਤੋਂ ਵੀਹ ਵਾਂਝੇ ਹਨ ਇਸ ਸਬੰਧੀ ਪਿਛਲੇ ਸਮੇਂ ਵਿੱਚ ਕਾਰਵਾਈ ਕਰਦਿਆਂ ਐਸਡੀਐਮ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਲਿਖਤੀ ਤੌਰ ਉਪਰ ਪੱਤਰ ਜਾਰੀ ਕਰਨ ਤੋਂ ਬਾਅਦ ਵੀ ਕੰਮ ਮੁਕੰਮਲ ਨਹੀਂ ਕੀਤਾ ਗਿਆ।
ਜਿਸ ਦੇ ਖਿਲਾਫ ਸਖਤ ਐਕਸ਼ਨ ਲੈਂਦਿਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਕਿ ਜੇਕਰ ਪ੍ਰਸ਼ਾਸਨ ਵੱਲੋਂ ਦੋ ਦਿਨਾਂ ਦੇ ਅੰਦਰ ਅੰਦਰ ਕੰਮ ਮੁਕੰਮਲ ਨਾ ਕੀਤਾ ਗਿਆ ਅਤੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਬੀਡੀਪੀਓ ਦਫ਼ਤਰ ਪੱਕਾ ਮੋਰਚਾ ਲਾਇਆ ਜਾਵੇਗਾ ।

ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਦਰਸ਼ਨ ਸਿੰਘ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਚਰਨਜੀਤ ਸਿੰਘ ਹਥਨ ਗੁਰਦੇਵ ਸਿੰਘ ਹਥੋਆ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰ ਹਾਜ਼ਰ ਸਨ।