Wednesday, August 10, 2022

ਗੋਰਮਿੰਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਨਦਾਣਾ ਦੀ ਵਿਦਿਆਰਥਣ ਤਹਿਸੀਲ ਵਿੱਚੋਂ ਆਈ ਨੰਬਰ ਵਨ

ਗੋ. ਸ ਸ ਸਮਾਰਟ ਸਕੂਲ ਦੀ ਵਿਦਿਆਰਥਣ ਇੰਗਲਿਸ਼ ਬੂਸਟਰ ਕਲੱਬ ਮੁਕਾਬਲੇ ਵਿੱਚੋਂ ਤਹਸੀਲ ਵਿੱਚੋਂ ਆਈ ਪਹਿਲੇ ਨੰਬਰ ਤੇ ਕਮਲੇਸ਼ ਗੋਇਲ ਖਨੌਰੀ ਖਨੌਰੀ 9 ਅਗਸਤ -ਨਿਸ਼ਾ ਦੇਵੀ...

ਬਿਜਲੀ ਸੋਧ ਬਿੱਲ ਲਾਗੂ ਨਹੀ ਹੋਣ ਦੇਵਾਂਗੇ – ਕ੍ਰਾਂਤੀਕਾਰੀ ਕਿਸਾਨ ਯੁਨੀਅਨ

ਬਿਜਲੀ ਸੋਧ ਬਿੱਲ ਲਾਗੂ ਨਹੀਂ ਹੋਣ ਦੇਵੇਗੇ:-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਕਮਲੇਸ਼ ਗੋਇਲ ਖਨੌਰੀ ਖਨੌਰੀ 9 ਅਗਸਤ ਪ੍ਰੋਫੈਸਰ ਅਮਨਦੀਪ ਸਿੰਘ ਨੇ ਸਾਡੇ ਪਤਰਕਾਰ ਨਾਲ ਗਲਬਾਤ ਕਰਦਿਆਂ ਕਿਹਾ ਕਿ...

ਅਧਿਆਪਕਾਂ ਨੇ ਸੰਗਰੂਰ ਜ਼ਿਲ੍ਹੇ ‘ਚ ਵਿਭਾਗੀ ਪ੍ਰੀਖਿਆ ਲਾਗੂ ਕਰਨ ਦੇ ਫ਼ੈਸਲੇ ਦੀਆਂ ਫੂਕੀਆਂ ਕਾਪੀਆਂ

ਡੀ.ਟੀ.ਐੱਫ. ਵੱਲੋਂ ਅਧਿਆਪਕ ਵਿਰੋਧੀ ਸੇਵਾ ਨਿਯਮ-2018 ਰੱਦ ਕਰਨ ਦੀ ਮੰਗ ਸੰਗਰੂਰ, 9 ਅਗਸਤ (ਬਾਵਾ ): -ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੱਦੇ ਉੱਤੇ ਸਾਲ 2018 ਤੋਂ...
spot_img
Homeਖਾਸ ਖਬਰਾਂਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫਦ ਨੇ ਆਪ ਉਮੀਦਵਾਰ ਗੁਰਮੇਲ ਸਿੰਘ ਨਾਲ...

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫਦ ਨੇ ਆਪ ਉਮੀਦਵਾਰ ਗੁਰਮੇਲ ਸਿੰਘ ਨਾਲ ਕੀਤੀ ਮੁਲਾਕਾਤ

ਸੰਗਰੂਰ, 20 ਜੂਨ, 2022
-ਸੂਬੇ ਅੰਦਰ ਐੱਨ.ਪੀ.ਐੱਸ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਅਧੀਨ ਲਿਆਉਣ ਲਈ ਸੰਘਰਸ਼ਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਫਰੰਟ ਦੇ ਵਫਦ ਵੱਲੋਂ ਸੰਸਦ ਉਮੀਦਵਾਰ ਨੂੰ ਪੁਰਾਣੀ ਪੈਨਸ਼ਨ ਦੀ ਮਹੱਤਤਾ ਅਤੇ ਇਸ ਮੰਗ ਸਬੰਧੀ ਆਪ ਸਰਕਾਰ ਦੇ ਕੀਤੇ ‘ਚੋਣ ਵਾਅਦੇ’ ਤੋਂ ਜਾਣੂ ਕਰਵਾਉਂਦਿਆਂ ਉਹਨਾਂ ਨੂੰ ਪਾਰਟੀ ਅਤੇ ਸਰਕਾਰ ਕੋਲੋਂ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ ਗਈ।
ਇਸ ਮੌਕੇ ਵਫਦ ਵਿੱਚ ਸ਼ਾਮਲ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਰਘਵੀਰ ਭਵਾਨੀਗੜ, ਸੁਖਵਿੰਦਰ ਗਿਰ, ਕਰਮਜੀਤ ਸਿੰਘ ਨਦਾਮਪੁਰ ਨੇ ਦੱਸਿਆ ਕਿ ਆਪ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਅਤੇ ਐੱਨ.ਪੀ.ਐੱਸ ਮੁਲਾਜ਼ਮਾਂ ਦੇ ਸੰਘਰਸ਼ਾਂ ਵਿੱਚ ਸ਼ਾਮਲ ਹੋ ਕੇ ਸਰਕਾਰ ਬਣਨ ‘ਤੇ ਪਹਿਲ ਦੇ ਅਧਾਰ ਤੇ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਮੁੜ ਬਹਾਲ ਕਰਨ ਦੇ ਜਨਤਕ ਐਲਾਨ ਅਤੇ ਵਾਅਦੇ ਕੀਤੇ ਗਏ ਸਨ।ਉਹਨਾਂ ਕਿਹਾ ਕਿ ਸੰਸਦ ਉਮੀਦਵਾਰ ਨੂੰ ਰੋਸ ਪ੍ਰਗਟਾਉਂਦਿਆਂ ਦੱਸਿਆ ਗਿਆ ਕਿ ਸਰਕਾਰ ਬਣਨ ਦੇ ਤਿੰਨ ਮਹੀਨੇ ਬੀਤਣ ਉਪਰੰਤ ਅਤੇ ਵੱਡੀ ਗਿਣਤੀ ਵਿੱਚ ਆਪ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਆਪ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਕੋਈ ਠੋਸ ਕਾਰਵਾਈ ਅਮਲ ਵਿੱਚ ਨਾ ਲਿਆਂਦੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਵੱਡੀ ਬੇਚੈਨੀ ਅਤੇ ਨਿਰਾਸ਼ਾ ਦਾ ਆਲਮ ਹੈ। ਉਹਨਾਂ ਕਿਹਾ ਕਿ ਜਦ ਦੋ ਸੂਬਿਆਂ ਛੱਤੀਸਗੜ੍ਹ ਅਤੇ ਰਾਜਸਥਾਨ ਅੰਦਰ ਐਨ.ਪੀ.ਐਸ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਪਹਿਲਕਦਮੀ ਲਈ ਜਾ ਚੁੱਕੀ ਹੈ ਤਾਂ ਆਪ ਸਰਕਾਰ ਅੱਗੇ ਵੀ ਆਪਣੇ ਚੋਣ ਵਾਅਦੇ ਨੂੰ ਹਕੀਕੀ ਰੂਪ ਦੇਣ ਵਿੱਚ ਕੋਈ ਕਨੂੰਨੀ ਜਾਂ ਪ੍ਰਸ਼ਾਸਕੀ ਅੜਿੱਕਾ ਰੋਕ ਨਹੀਂ ਬਣ ਸਕਦਾ।ਆਪ ਸਰਕਾਰ ਦਾ ਢਿੱਲਾ ਰਵੱਈਆ ਜੇਕਰ ਇਸੇ ਤਰਾਂ ਜਾਰੀ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਭਗਵੰਤ ਮਾਨ ਸਰਕਾਰ ਨੂੰ ਐਨ.ਪੀ.ਐਸ ਮੁਲਾਜ਼ਮਾਂ ਦੇ ਤਿੱਖੇ ਰੋਹ ਅਤੇ ਸੰਘਰਸ਼ਾਂ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।
ਫਰੰਟ ਦੇ ਪ੍ਰੈਸ ਸਕੱਤਰ ਸਤਪਾਲ ਸਮਾਣਵੀ, ਕੁਲਵੰਤ ਸਿੰਘ ਖਨੌਰੀ, ਗੌਰਵਜੀਤ, ਰਵਿੰਦਰ ਸਿੰਘ ਦਿੜ੍ਹਬਾ ਨੇ ਦੱਸਿਆ ਕਿ ਪੈਨਸ਼ਨ ਫਰੰਟ ਦੇ ਅਗਲੇਰੇ ਪ੍ਰੋਗਰਾਮਾਂ ਤਹਿਤ 9 ਜੁਲਾਈ ਨੂੰ ਸੰਗਰੂਰ ਵਿਖੇ ਐੱਨ.ਪੀ.ਐੱਸ ਮੁਲਾਜ਼ਮਾਂ ਦੀ ਸਮੂਹ ਜ਼ਿਲਿਆਂ ਚੋਂ ਸ਼ਮੂਲੀਅਤ ਨਾਲ਼ ਸੂਬਾਈ ਕਨਵੈਨਸ਼ਨ ਕੀਤੀ ਜਾਵੇਗੀ।ਕਨਵੈਨਸ਼ਨ ਉਪਰੰਤ ਆਪ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ, ਜਿੰਨਾ ਵੱਲੋਂ ਪ੍ਰਮੁੱਖਤਾ ਨਾਲ਼ ਸੱਤਾ ਵਿੱਚ ਆਉਣ ‘ਤੇ ਪੁਰਾਣੀ ਪੈਨਸ਼ਨ ਢਾਂਚੇ ਨੂੰ ਮੁੜ ਬਹਾਲ ਕਰਨ ਦੇ ਚੋਣ ਐਲਾਨ ਕੀਤੇ ਗਏ ਸਨ, ਦੀ ਰਿਹਾਇਸ਼ ਵੱਲ “ਵਾਅਦਾ ਯਾਦ ਦਿਵਾਊ” ਮਾਰਚ ਵੀ ਕੱਢਿਆ ਜਾਵੇਗਾ।
ਇਸ ਮੌਕੇ ਕੰਵਰਜੀਤ ਸਿੰਘ, ਗੁਰਜੀਤ ਸ਼ਰਮਾ, ਹਰਵਿੰਦਰ ਬੇਲੂਮਾਜਰਾ, ਰਾਜੀਵ ਸ਼ਰਮਾ, ਦਵਿੰਦਰ ਘੱਗਾ, ਬਲਜਿੰਦਰ ਸਿੰਘ, ਪਰਗਟ ਸਿੰਘ, ਧਰਮਿੰਦਰ ਸਿੰਘ, ਬਲਵਿੰਦਰ ਸਿੰਘ, ਤਰਸੇਮ ਘਰਾਚੋਂ, ਲਾਲ ਚੰਦ, ਇੰਦਰਜੀਤ ਸਿੰਘ, ਦੀਪਕ ਕੁਮਾਰ, ਲਾਲ ਸਿੰਘ, ਸੌਦਾਗਰ ਖਾਨ, ਕੁਲਵਿੰਦਰ ਸਿੰਘ ਆਦਿ ਆਗੂ ਹਾਜ਼ਰ ਰਹੇ।
Punjab Nama Bureauhttps://punjabnama.com
Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments