ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਸਿਹਤ ਵਿਗੜ ਗਈ ਹੈ

0
42

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਿਛਲੇ ਦਿਨੀਂ ਵੀ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ।

ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਪਿਛਲੇ ਸਮੇਂ ਦੌਰਾਨ ਠੀਕ ਨਹੀਂ ਚੱਲ ਰਹੀ। ਪਾਰਟੀ ਬੁਲਾਰੇ ਨੇ ਦੱਸਿਆ ਕਿ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਲਈ ਉਨ੍ਹਾਂ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ।

ਦੱਸ ਦਈਏ ਕਿ 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ।

ਫਰਵਰੀ ਵਿੱਚ ਉਨ੍ਹਾਂ ਨੂੰ ਸਿਹਤ ਜਾਂਚ ਲਈ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।

 

Google search engine

LEAVE A REPLY

Please enter your comment!
Please enter your name here