ਜਲੰਧਰ ਵਿਚ ਪੰਜਾਬ ਸਰਕਾਰ ਦੀ ਕਰਨਗੇ ਹਾਏ-ਬੂ

ਸੰਗਰੂਰ, 3 ਮਈ : ਸੁਖਵਿੰਦਰ ਸਿੰਘ ਬਾਵਾ
ਜਲੰਧਰ ਵਿਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜਿਮਣੀ ਚੋਣ ਤੋਂ ਪਹਿਲਾਂ ਪੰਜਾਬ ਦੇ ਸਮੂਹ ਦਫਤਰੀ ਬਾਬੂਆਂ ਨੇ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰਨ ਲਈ 4 ਮਈ ਨੂੰ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ।

ਦਫਤਰੀ ਬਾਬੂਆਂ ਦੀ ਜਥੇਬਦੀ ਪੀ ਐਸ ਐਮ ਐਸ ਯੂ ਦੇ ਸੰਗਰੂਰ ਜਿਲ੍ਹਾ ਦੇ ਪ੍ਰਧਾਨ ਜੋਗਿੰਦਰਪਾਲ ਸਿੰਘ, ਜਨਰਲ ਸਕੱਤਰ ਸੁਰਿੰਦਰ ਸਿੰਘ ਚੀਮਾ ਅਤੇ ਖਜਾਨਚੀ ਜੀਵਨ ਕੁਮਾਰ ਨੇ ਪੰਜਾਬਨਾਮਾ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ, ਸਬ ਡਵੀਜਨਾਂ ਅਤੇ ਤਹਿਸੀਲ/ਸਬ ਤਹਿਸੀਲਾਂ ਦੇ ਕਰਮਚਾਰੀਆਂ ਵਲੋਂ 4 ਮਈ ਨੂੰ ਸਮੂਹਿਕ ਛੁੱਟੀ ਤੇ ਜਾਣ ਦਾ ਐਲਾਨ ਕਰ ਦਿੱਤਾ ਹੈ।

ਆਗੂਆਂ ਨੇ ਦੱਸਿਆ ਕਿ ਸਰਕਾਰੀ ਕਰਮਚਾਰੀਆਂ ਦੀ ਮੰਗਾਂ ਵੱਲ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।ਉਹਨਾ ਕਿਹਾ ਕਿ ਜਥੇਬੰਦੀ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪੇ ਕਮਿਸ਼ਨ ਦਾ ਬਕਾਇਆ ਅਤੇ ਡੀ ਏ ਆਦਿ ਦੀਆਂ ਮੰਗਾਂ ਸਬੰਧੀ ਜਲੰਧਰ ਵਿਚ ਰੋਸ ਰੈਲੀ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਤੇ ਅਮਲ ਕਰਦਿਆ ਜਿਲ੍ਹਾ ਸੰਗਰੂਰ ਦੇ ਸਮੂਹਕ ਕਰਮਚਾਰੀਆਂ ਵਲੋਂ ਛੁੱਟੀ ਲੈ ਕੇ ਸੀ ਪੀ ਐਫ ਯੂਨੀਅਨ ਵਲੋਂ ਸਮੂਲੀਅਤ ਕੀਤੀ ਜਾਵੇਗੀ।

ਜਿਲ੍ਹਾ ਪ੍ਰਧਾਨ ਜੋਗਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਲਿਖਤੀ ਪੱਤਰ ਦੇ ਕੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਉਹਨਾਂ ਵਲੋਂ 4 ਮਈ ਨੂੰ ਜਲੰਧਰ ਵਿਚ ਹੋਣ ਵਾਲੀ ਮੁਲਾਜਮ ਰੋਸ ਰੈਲੀ ਵਿਚ ਮੁਲਾਜਮਾਂ ਨੂੰ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਗਈ।