ਪੰਜਾਬ ਦੇ  ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਵਲਟੋਹਾ ਵਿਖੇ ਇੱਕ ਦਲਿਤ ਮਹਿਲਾ ਦੀ ਬੁਰੀ ਤਰ੍ਹਾਂ ਮਾਰਕੁੱਟ ਕਰਨ ਅਤੇ ਉਸ ਨੂੰ ਨਿਰਵਸਤਰ ਕਰਕੇ ਘੁਮਾਉਣ,ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ।

ਜਿੱਥੇ ਇਸ ਮਾਮਲੇ ਨੂੰ ਲੈਕੇ ਪੁਲਿਸ ਵੱਲੋਂ ਕੁੱਝ ਵਿਅਕਤੀਆਂ ਖਿਲਾਫ ਕਾਰਵਾਈ ਕਰਦਿਆਂ ਮੁਕੱਦਮਾ ਦਰਜ਼ ਕੀਤਾ ਗਿਆ ਹੈ।  ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ ਵੱਲੋਂ ਇਸ ਘਟਨਾ ਦੀ ਜ਼ੋਰਦਾਰ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ l

ਔਰਤ ਨੂੰ ਨਿਰਵਸਤਰ ਕਰਕੇ ਘੁਮਾਇਆ

ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਇੱਕ ਮਹਿਲਾ ਨੂੰ ਨਿਰਵਸਤਰ ਕਰਕੇ ਉਸ ਤੇ ਤਸ਼ੱਦਦ ਕਰਨਾ ਅਤਿ ਨਿੰਦਣਯੋਗ ਹੈ l ਉਹਨਾਂ ਕਿਹਾ ਕਿ ਇਹ ਘਟਨਾ ਨੇ ਪਿਛਲੇ ਸਾਲ ਮਨੀਪੁਰ ਵਿਚ ਹੋਈਆਂ ਘਟਨਾਵਾਂ ਨੂੰ ਚੇਤੇ ਕਰਵਾ ਦਿੱਤਾ ਹੈ। ਅਜਿਹੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਮਿਲ਼ੀ ਜਾਣਕਾਰੀ ਅਨੁਸਾਰ ਇਹ ਘਟਨਾ ਕਈ ਦਿਨ ਪਹਿਲਾਂ ਦੀ ਹੈ ਜੇਕਰ ਸਹੀ ਸਮੇਂ ਤੇ ਸਬੰਧਤ ਅਧਿਕਾਰੀਆਂ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੁੰਦੀ ਤਾਂ ਦੋਸ਼ੀ ਅੱਜ ਸਿਲਾਖਾ ਪਿੱਛੇ ਹੋਣੇ ਸੀ l ਦਰਸ਼ਨ ਕਾਂਗੜਾ ਨੇ ਕਿਹਾ ਕਿ ਇਸ ਗੰਭੀਰ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆ ਖਿਲਾਫ ਵੀ ਐਸ ਸੀ/ਐਸ ਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਜਾਵੇ l ਉਨ੍ਹਾਂ ਕਿਹਾ ਕਿ ਅਜਿਹੇ ਗੈਰ ਜ਼ਿੰਮੇਵਾਰ ਅਧਿਕਾਰੀਆਂ ਕਾਰਨ ਹੀ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਵੱਧ ਰਹੀਆਂ ਹਨ l

ਮਿਸ਼ਨ ਪੀੜਤ ਪਰਿਵਾਰ ਦੇ ਨਾਲ ਚਟਾਨ ਵਾਂਗ ਖੜ੍ਹਾ

ਕੌਮੀ ਪ੍ਰਧਾਨ ਨੇ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ ਪੀੜਤ ਪਰਿਵਾਰ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ ਜੇਕਰ ਪਰਿਵਾਰ ਨੂੰ ਇੰਨਸਾਫ਼ ਦਿਵਾਉਣ ਲਈ ਕੋਈ ਵੱਡਾ ਸੰਘਰਸ਼ ਵੀ ਕਰਨਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ।

ਇਹ ਵੀ ਪੜ੍ਹੋ :- ਸਿਆਸਤ ਤੋਂ ਪਿੱਛੇ ਕਿਉਂ ਹਟੇ ਨਵਜੋਤ ਸਿੰਘ ਸਿੱਧੂ

ਇਸ ਮੌਕੇ ਸ਼੍ਰੀ ਕਾਂਗੜਾ ਨਾਲ ਸ਼੍ਰੀਮਤੀ ਹਰਜਿੰਦਰ ਕੌਰ ਚੱਬੇਵਾਲ ਕੌਮੀ ਪ੍ਰਧਾਨ ਮਹਿਲਾ ਵਿੰਗ, ਸ਼੍ਰੀ ਮੁਕੇਸ਼ ਰਤਨਾਕਰ ਕੌਮੀ ਪ੍ਰਧਾਨ ਯੂਥ ਵਿੰਗ, ਸੁਖਪਾਲ ਸਿੰਘ ਭੰਮਾਬੱਦੀ ਜ਼ਿਲ੍ਹਾ ਪ੍ਰਧਾਨ, ਜਗਸੀਰ ਸਿੰਘ ਖੇੜੀਂ ਚੰਦਵਾ ਸੂਬਾ ਮੀਤ ਪ੍ਰਧਾਨ ਆਦਿ ਹਾਜ਼ਰ ਸਨ