20 ਜੂਨ ਨੂੰ 9 ਵਿਦਿਆਰਥੀ ਜਥੇਬੰਦੀਆਂ ਵੱਲੋਂ ਸੰਗਰੂਰ ਚ ਕੀਤੇ ਜਾਣ ਵਾਲੀ ਰੈਲੀ ਤੇ ਮਾਰਚ ਚ ਸ਼ਾਮਲ ਹੋਣ ਦਾ ਕੀਤਾ ਐਲਾਨ

18 ਜੂਨ ਸੰਗਰੂਰ(ਹਰਜਿੰਦਰ ਭੋਲਾ,  ਭੁਪਿੰਦਰ ਵਾਲੀਆ)
ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਅੱਜ ਵੇਰਕਾ ਮਿਲਕ ਪਲਾਂਟ ‘ਤੇ ਇੱਕਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵੱਲ ਮਾਰਚ ਕੀਤਾ ਗਿਆ।ਪਰ ਪੁਲਿਸ ਪ੍ਰਸ਼ਾਸਨ ਵੱਲੋਂ ਰਸਤੇ ਵਿੱਚ ਰੋਕ ਲਿਆ ਗਿਆ ਅਤੇ ਮੌਕੇ ਤੇ ਪਹੁੰਚੇ ਤਹਿਸੀਲਦਾਰ ਵੱਲੋਂ ਮੰਗ ਪੱਤਰ ਲਿਆ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਸੂਬਾ ਜੱਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਸਲੇਮਗੜ ਅਤੇ ਵਿਦਿਆਰਥੀ ਆਗੂ ਬਲਵਿੰਦਰ ਸਿੰਘ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਹੱਥਾਂ ਵਿਚ ਲੈਣ ਲਈ ਸਾਜ਼ਿਸ਼ਾਂ ਰਚ ਰਹੀ ਹੈ ਪਰ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ । ਸਿਰਫ ਟਵੀਟ ਜਾਂ ਬਿਆਨ ਦੇ ਕੇ ਬੁੱਤਾ ਸਾਰ ਰਹੀ ਹੈ। ਪੰਜਾਬ ਸਰਕਾਰ ਦੇ ਇਸ ਵਿਵਹਾਰ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਤਹਿਤ ਮੰਗ ਪੱਤਰ ਦਿੱਤਾ ਗਿਆ।

ਮੰਗ ਪੱਤਰ ਰਾਹੀ ਮੰਗ ਕੀਤੀ ਜਾਵੇਗੀ ਕਿ; ਪੰਜਾਬ ਵਿਧਾਨ ਸਭਾ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਸਲੇ ‘ਤੇ ਮੁੱਖ ਮੰਤਰੀ,ਪੰਜਾਬ ਬਿਆਨ ਦੇਵੇ ਤੇ ਇਸ ਨੂੰ ਕੇਂਦਰੀ ਹਕੂਮਤ ਦੇ ਹੱਥਾਂ ਵਿਚ ਨਾ ਜਾਣ ਦੇਣ ਲਈ ਲੋੜੀਂਦੀ ਕਾਰਵਾਈ ਦਾ ਭਰੋਸਾ ਦੁਆਵੇ; ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਪੰਜਾਬ ਦੇ ਸਭਨਾਂ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਬਣਦੀਆਂ ਵਿੱਤੀ ਜ਼ਿੰਮੇਵਾਰੀਆਂ ਪੰਜਾਬ ਸਰਕਾਰ ਚੁੱਕੇ; ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਦੇ ਬਜਟ ਵਿੱਚ ਵਾਧਾ ਕੀਤਾ ਜਾਵੇ ਅਤੇ ਪੰਜਾਬ ਵਿਧਾਨ ਸਭਾ ਵਿਚ ਮਤਾ ਪਾ ਕੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਰਮਨ ਸਿੰਘ ਕਾਲਾਝਾੜ, ਸੁਖਚੈਨ ਸਿੰਘ ਪੁੰਨਾਵਾਲ, ਪੁਸ਼ਪਿੰਦਰ ਕੌਰ,ਅਵੀ ਸਹੋਤਾ, ਬਲਜਿੰਦਰ ਕੌਰ, ਰਜਿੰਦਰ ਕੌਰ,ਬੰਟੀ ਕਹੇਰੂ, ਹੈਪੀ ਸਾਧਨਵਾਸ, ਜਗਜੀਤ ਸਾਧਨਵਾਸ, ਕੁਲਦੀਪ ਮਕੋਰੜ, ਜੱਸੀ ਚਾਂਦਪੁਰਾ, ਪਰਦੀਪ ਮੂਨਕ ਆਦਿ ਹਾਜ਼ਰ ਸਨ।