ਸੰਗਰੂਰ 1 ਜੁਲਾਈ (ਭੁਪਿੰਦਰ ਵਾਲੀਆਂ) ਪੰਜਾਬ ਸਰਕਾਰ ਵੱਲੋ ਇੱਕ ਜੁਲਾਈ ਤੋ ਮੁਫਤ ਬਿਜਲੀ ਦੀ ਯੋਜਨਾ ਲਾਗੂ ਹੋਣ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ‘ਆਪ’ ਸਰਕਾਰ ਨੇ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕਰ ਦਿੱਤਾ ਹੈ ਜਿਸ ਤਹਿਤ ਅੱਜ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਐਲਾਨ ਕੀਤਾ ਹੈ ਕਿ 1 ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ ਅਤੇ 31 ਦਸੰਬਰ 2021 ਤੋਂ ਪਹਿਲਾਂ ਦੇ ਘਰੇਲੂ ਬਿਜਲੀ ਦੇ ਸਾਰੇ ਬਕਾਏ ਮੁਆਫ਼ ਕੀਤੇ ਜਾਣਗੇ,ਜਿਸ ਤੇ ਕੋਈ ਵੀ ਸ਼ਰਤ ਲਾਗੂ ਨਹੀਂ ਹੋਵੇਗੀ। ਉਨ੍ਹਾ ਕਿਹਾ ਕਿ ਜਿਸ ਨਾਲ ਹੁਣ ਤੋਂ ਜ਼ਿਆਦਾਤਰ ਪੰਜਾਬੀਆਂ ਦੇ ਬਿਜਲੀ ਬਿੱਲ ਜ਼ੀਰੋ ਆਇਆ ਕਰਨਗੇ। ਉਨ੍ਹਾ ਕਿਹਾ ਕਿ ਜੇਕਰ ਆਮ ਲੋਕਾਂ ਪ੍ਰਤੀ ਤੁਹਾਡੀ ਨੀਅਤ ਅਤੇ ਸੋਚ ਸੱਚੀ ਹੋਵੇ ਤਾਂ ਸਭ ਕੁਝ ਹੋ ਸਕਦਾ ਹੈ