ਭਗਵੰਤ ਮਾਨ ਨੂੰ ਕਾਨੂੰਨ, ਜਾਂਚ ਦੀ ਪ੍ਰਕਿਰਿਆ ਸਿੱਖਣ ਦੀ ਸਲਾਹ

ਚੰਡੀਗੜ੍ਹ, 2 ਜੁਲਾਈ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੀ ਨਿਖੇਦੀ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਦਿੱਤੇ ਪੈਸੇ ਵਸੂਲੇਗੀ।

ਭਗਵੰਤ ਮਾਨ ਨੂੰ ਕਾਨੂੰਨ, ਜਾਂਚ ਦੀ ਪ੍ਰਕਿਰਿਆ ਸਿੱਖਣ ਦੀ ਸਲਾਹ

ਇਸ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਸਿੱਖਣ ਲਈ ਕਿਹਾ ਜੋ ਪ੍ਰਸ਼ਾਸਨ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਉਜਾਗਰ ਕਰਦਾ ਹੈ।

ਭਗਵੰਤ ਮਾਨ ਨੂੰ ਕਾਨੂੰਨ, ਜਾਂਚ ਦੀ ਪ੍ਰਕਿਰਿਆ ਸਿੱਖਣ ਦੀ ਸਲਾਹ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਢੇ ਨੌਂ ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਜਦਕਿ ਮਾਨ ਨੇ ਡੇਢ ਸਾਲ ਵੀ ਪੂਰਾ ਨਹੀਂ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਅਣਜਾਣ ਬਿਆਨ ਦੇਣ ਤੋਂ ਪਹਿਲਾਂ ਸਾਸ਼ਨ ਬਾਰੇ ਸਿੱਖਣਾ ਅਤੇ ਤਜ਼ਰਬਾ ਹਾਸਲ ਕਰਨਾ ਚਾਹੀਦਾ ਹੈ।

 

 

ਉਨ੍ਹਾਂ ਕਿਹਾ ਕਿ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਅਤੇ ਜਾਂਚ ਲਈ ਕਾਨੂੰਨੀ ਪ੍ਰਕਿਰਿਆ ਤਹਿਤ ਇੱਥੇ ਹਿਰਾਸਤ ਵਿੱਚ ਲਿਆ ਗਿਆ ਸੀ। “ਮੁੱਖ ਮੰਤਰੀ ਜਾਂ ਇਸ ਮਾਮਲੇ ਲਈ ਜੇਲ੍ਹ ਮੰਤਰੀ ਤਸਵੀਰ ਵਿੱਚ ਕਿੱਥੇ ਆਉਂਦੇ ਹਨ”, ਉਨ੍ਹਾਂ ਨੇ ਮਾਨ ਨੂੰ ਕਿਹਾ ਕਿ ਉਹ ਅਜਿਹੇ ਮਜ਼ਾਕੀਆ ਬਿਆਨ ਦੇਣ ਤੋਂ ਪਹਿਲਾਂ ਕਾਨੂੰਨੀ ਅਤੇ ਜਾਂਚ ਪ੍ਰਕਿਰਿਆਵਾਂ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰ ਲੈਣ, ਕਿਉਂਕਿ ਅਹਿਜੇ ਬਿਆਨ ਸਿਰਫ ਮਾਨ ਦੀ ਲੋਕਾਂ ਵਿੱਚ ਅਗਿਆਨਤਾ ਨੂੰ ਹੀ ਉਭਾਰਦਾ ਹੈ।

ਭਗਵੰਤ ਮਾਨ ਨੂੰ ਕਾਨੂੰਨ, ਜਾਂਚ ਦੀ ਪ੍ਰਕਿਰਿਆ ਸਿੱਖਣ ਦੀ ਸਲਾਹ

ਨੋਟ: ਜੇਕਰ ਤੁਹਾਡੇ ਕੋਲ ਕੋਈ ਵੱਡੀ ਖ਼ਬਰ ਹੈ, ਤਾਂ ਤੁਸੀਂ ਉਸ ਨੂੰ ਸਮੇਤ ਸਬੂਤ ਸਾਡੇ ਨਾਲ ਸਾਂਝੀ ਕਰ ਸਕਦੇ ਹੋ। ਸਾਡੇ ਪੁਰਾਣੇ ਕੰਮਾਂ ਦੇ ਇਤਿਹਾਸ ਨੂੰ ਦੇਖਦੇ ਹੋਏ ਤੁਸੀਂ ਸਹਿਜੇ ਹੀ ਅੰਦਾਜ਼ਾ ਲਾ ਸਕਦੇ ਹੋ ਕਿ ਖ਼ਬਰ ਸਹੀ ਹੋਣ ਦੀ ਸੂਰਤ ਵਿੱਚ ਜ਼ਰੂਰ ਲੱਗੇਗੀ, ਚਾਹੇ ਕਿਸੇ ਦੇ ਵੀ ਖ਼ਿਲਾਫ਼ ਹੋਵੇ। ਡਰਨਾ ਨਹੀਂ ਹੈ,ਅਸੀਂ ਪੰਜਾਬ ਨੂੰ ਬਣਾਉਣਾ ਹੈ। ਪੰਜਾਬ ਨਾਮਾ ਦੇ ਨਾਲ ਖਲੋਣਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ Google Store ‘ਤੇ ਸਾਡੇ  ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Punjab Nama ਦੇ YouTube ਚੈਨਲ ਨੂੰ Subscribe ਕਰ ਲਵੋ। Punjab Nama ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ ਫੋਲੋ ਕਰ ਸਕਦੇ ਹੋ।

ਨੋਟ:: ਪੰਜਾਬ ਨਾਮਾ ਵਟਸਐਪ ਪਾਠਕ ਸਮੂਹ ਦਾ ਹਿੱਸਾ ਬਣਨ ਲਈ ਇਸ ਲਿੰਕ ਨੂੰ ਦੱਬੋ ਤੇ ਇਸ ਸਮੂਹ ਦਾ ਹਿੱਸਾ ਬਣੋ। ਵੱਡੀਆਂ ਖ਼ਬਰਾਂ ਦੇ ਲਿੰਕ ਅਤੇ ਹਫ਼ਤਾਵਾਰੀ ਅੰਕ ਦੇ ਲਿੰਕ ਇਸੇ ਸਮੂਹ ਵਿੱਚ ਸਾਂਝਾ ਕੀਤਾ ਜਾਇਆ ਕਰੇਗਾ। ਤੁਸੀਂ ਆਪ ਵੀ ਇਸ ਦਾ ਹਿੱਸਾ ਬਣੋ ਅਤੇ ਆਪਣੇ ਸੁਹਿਰਦ ਜਾਣਕਾਰਾਂ ਨੂੰ ਵੀ ਇਸ ਦਾ ਹਿੱਸਾ ਬਣਨ ਦਾ ਸੁਝਾਅ ਦਿਓ। ਧੰਨਵਾਦ ਗੁਰਮਿੰਦਰ ਸਮਦ
Follow this link to join my WhatsApp group: https://chat.whatsapp.com/BSnEygMSz1l9czBfrEchJv