ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਕੋਠੀ ਵਿਚ ਅਕਾਲੀ ਦੇ ਮੁੰਡੇ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਗਿਆ ।ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹਨਾਂ ਨੂੰ ਜਲੰਧਰ ਤੋਂ ਪਾਰਟੀ ਲੋਕ ਸਭਾ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ।

ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਪਵਨ ਕੁਮਾਰ ਟੀਨਾ ਸਾਬਕਾ ਵਿਧਾਇਕ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਟੀਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ 2 ਵਾਰ ਵਿਧਾਇਕ ਰਹੇ ਹਨ। ਉਹਨਾਂ ਨੇ ਪਹਿਲੀ ਵਾਰ 2012 ਵਿੱਚ ਅਤੇ ਦੂਜੀ ਵਾਰ 2017 ਵਿੱਚ ਵਿਧਾਨ ਸਭਾ ਦੀ ਚੋਣ ਜਿੱਤੀ ਸੀ।

ਇਹ ਵੀ ਪੜ੍ਹੋ : -ਭਾਜਪਾ ਉਮੀਦਵਾਰ ਦਾ ਕਿਸਾਨਾਂ ਵੱਲੋਂ ਸਵਾਗਤ

ਇਸ ਤੋਂ ਪਹਿਲਾ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਜਲੰਧਰ ਤੋਂ ਸੰਸਦ ਅਤੇ 2024 ਦੀਆਂ ਆਮ ਲੋਕ ਸਭਾ ਚੋਣਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਕਰਕੇ ਕਮਲ ਦਾ ਫੁੱਲ ਫੜਾ ਦਿੱਤਾ ਸੀ।

ਪਾਰਟੀ ਛੱਡ ਕੇ ਜਾਣ ਵਾਲਿਆਂ ਲਈ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਤਿਤਲੀਆਂ ਕਹਿੰਦੇ ਸਨ ਅਤੇ ਹੁਣ ਆਪ ਹੀ ਤਿਤਲੀਆਂ ਫੜਦੇ ਨਜ਼ਰ ਆ ਰਹੇ ਹਨ।