ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਸੰਗਰੂਰ ਦੇ ਲੋਕ ਛੱਡ ਦਿੱਤੇ : ਸੁਖਬੀਰ ਸਿੰਘ ਬਾਦਲ

57

ਸੰਗਰੂਰ, 13 ਜੂਨ :(ਭੁਪਿੰਦਰ ਵਾਲੀਆ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ ਦੇ ਲੋਕਾਂ ਨੂੰ ਛੱਡ ਦਿੱਤਾ ਹੈ ਤੇ ਇਹੀ ਕਾਰਨ ਹੈ ਕਿ ਹੁਣ ਉਹਨਾਂ ਦੀ ਪਾਰਲੀਮਾਨੀ ਸੀਟ ’ਤੇ ਲੋਕ ਆਉਂਦੀ ਉਪ ਚੋਣ ਲਈ ਆਮ ਆਦਮੀ ਪਾਰਟੀ ਦਾ ਚੋਣ ਦਫਤਰ ਖੋਲ੍ਹਣ ਦਾ ਵਿਰੋਧ ਕਰ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਦਿੜਬਾ ਹਲਕੇ ਦੇ ਪਿੰਡਾਂ ਬਘਰੌਲ, ਕੋਹਾਡੀਆਂ, ਖਡਿਆਲ, ਛਾਜਲੀ, ਧਰਮਗੜ੍ਹ ਤੇ ਰੱਤਾ ਖੇੜਾ ਵਿਚ ਪਾਰਟੀ ਤੇ ਪੰਥਕ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿਚ ਵਰਕਰ ਮੀਟਿੰਗਾਂ ਨੁੰ ਸੰਬੋਧਨ ਕਰ ਰਹੇ ਸਨ।  ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਦੇ ਤੁਰੰਤ ਬਾਅਦ ਨਾ ਸਿਰਫ ਪ੍ਰਸ਼ਾਸਨ ਦੀ ਵਾਗਡੋਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਹਵਾਲੇ ਕਰ ਦਿੱਤੀ ਬਲਕਿ ਉਹਨਾਂ ਹਲਕੇ ਦਾ ਅਤੇ ਸੰਗਰੂਰ ਪਾਰਲੀਮਾਨੀ ਸੀਟ ਜਿਹਨਾਂ ਨੇ ਦੋ ਵਾਰ ਉਹਨਾਂ ਨੁੰ ਲੋਕ ਸਭਾ ਲਈ ਚੁਣਿਆ, ਦੇ ਲੋਕਾਂ ਦਾ ਧੰਨਵਾਦੀ ਦੌਰਾ ਕਰਨ ਤੋਂ ਵੀ ਟਾਲਾ ਵੱਟ ਲਿਆ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸੰਗਰੂਰ ਪਾਰਲੀਮਾਨੀ ਹਲਕੇ ਵਿਚ ਕੋਈ ਵਿਕਾਸ ਕਾਰਜ ਸ਼ੁਰੂ ਨਹੀਂ ਕੀਤਾ ਗਿਆ ਤੇ ਪਹਿਲਾਂ ਤੋਂ ਚਲ ਰਹੇ ਵਿਕਾਸ ਕਾਰਜਾਂ ਨੂੰ ਠੱਪ ਕਰ ਦਿੱਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਉਸੇ ਤਰੀਕੇ ਮੂਰਖ ਬਣਾਇਆ ਹੈ ਜਿਵੇਂ ਕੈਪਟਨ ਅਮਰਿੰਦਰ ਸਿੰਘ ਬਣਾਇਆ ਸੀ। ਉਹਨਾਂ ਕਿਹਾ ਕਿ ਇਹ ਕਦੇ ਸੋਚਣਾ ਵੀ ਨਾ ਕਿ ਔਰਤਾਂ ਨੁੰ ਕੀਤੇ ਵਾਅਦੇ ਅਨੁਸਾਰ 1000 ਰੁਪਏ ਪ੍ਰਤੀ ਮਹੀਨਾ ਮਿਲ ਜਾਵੇਗਾ। ਉਹਨਾਂ ਕਿਹਾ ਕਿ 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਵੀ ਸਿਰੇ ਨਹੀਂ ਚੜ੍ਹਨਾ। ਉਹਨਾ ਕਿਹਾ ਕਿਾ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਆਟਾ ਦਾਲ ਸਕੀਮ, ਸ਼ਗਨ ਸਕੀਮ ਤੇ ਬੁਢਾਪਾ ਪੈਨਸ਼ਨਾਂ ਸਮੇਤ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਕੱਖ ਨਹੀਂ ਕੀਤਾ ਤੇ ਸੂਬੇ ਨੁੰ ਤਬਾਹੀ ਕੰਢੇ ਲੈ ਆਉਂਦਾ ਹੈ ਜਿਥੇ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਬਾ ਕਮਲਦੀਪ ਕੌਰ ਰਾਜੋਆਣਾ ਦੀ ਡਟਵੀਂ ਹਮਾਇਤ ਕਰਨ। ਉਹਨਾਂ ਕਿਹਾ ਕਿ ਬੀਬਾ ਰਾਜੋਆਣਾ ਨੁੰ ਪਾਈ ਗਈ ਇਕ ਇਕ ਵੋਟ ਉਹਨਾਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੋਟ ਹੋਵੇਗੀ ਜੋ ਨੇ ਆਪਣੀਆਂ ਉਮਰ ਕੈਦਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਕਿਹਾ ਕਿ ਉਹ ਪੰਜਾਬੀਆਂ ਨੁੰ ਅਪੀਲ ਕਰਦੇ ਹਨ ਕਿ ਉਹ ਇਕਜੁੱਟ ਹੋ ਕੇ ਬੀਬਾ ਰਾਜੋਆਣਾ ਦੀ ਲੋਕ ਸਭਾ ਲਈ ਚੋਣ ਕਰਨ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾ ਸਕੇ ਤੇ ਉਹਨਾ ਨੁੰ ਪਰਿਵਾਰਾਂ ਨਾਲ ਮਿਲਾਇਆ ਜਾ ਸਕੇ। ਉਹ ਨਾਂ ਇਹ ਵੀ ਦੱਸਿਆ ਕਿ ਕਿਵੇਂ ਬੀਬਾ ਰਾਜੋਆਣਾ ਦਾ ਪਰਿਵਾਰ ਵੀ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਇਆ ਤੇ ਉਹਨਾਂ ਦੇ ਵੱਡੇ ਭੈਣ ਜੀ ਅਤੇ ਭਰਾ ਮਾਰ ਦਿੱਤੇ ਗਏ ਤੇ ਉਹਨਾਂ ਦਾ ਘਰ ਸਾੜ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਸਭ ਉਦੋਂ ਹੋਇਆ ਜਦੋਂ ਕਿ ਬੀਬਾ ਰਾਜੋਆਣਾ ਦੇ ਪਿਤਾ ਨੇ ਫੌਜ ਵਿਚ ਸੇਵਾ ਕੀਤੀ ਸੀ ਤੇ ਦੇਸ਼ ਲਈ ਸੰਘਰਸ਼ ਕੀਤਾ ਸੀ।  ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਤੇ ਇਸਦੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਰਾਹ ਵਿਚ ਰੋੜਾ ਬਣੇ ਹੋਏ ਹਨ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਪਿਛਲੇ 7 ਮਹੀਨਿਆਂ ਤੋਂ ਪ੍ਰੋ. ਭੁੱਲਰ ਦੀ ਰਿਹਾਈ ਦੇ ਹੁਕਮ ਜਾਰੀ ਨਹੀਂ ਕਰ ਰਹੇ ਹਾਲਾਂਕਿ ਇਹ ਸੱਚਾਈ ਹੈ ਕਿ ਉਹਨਾਂ ਦੀ ਰਿਹਾਈ ਵਾਸਤੇ ਲੋੜੀਂਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਹੋ ਚੁੱਕੀਆਂ ਹਨ।  ਇਸ ਮੌਕੇ ਬੀਬਾ ਰਾਜੋਆਣਾ ਨੇ ਆਪਣੇ ਭਾਵੁਕ ਭਾਸ਼ਣ ਵਿਚ ਪੰਜਾਬੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਉਹਨਾਂ ਦੀ ਡਟਵੀਂ ਹਮਾਇਤਹ ਕਰਨ ਦੀ ਅਪੀਲ ਕੀਤੀ। ਬੀਬਾ ਰਾਜੋਆਣਾ ਦੇ ਚੋਣਾ ਸਬੰਧੀ ਪੋਸਟਰ ਬਾਰੇ ਸਵਾ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ ਅਕਾਲੀ ਦਲ ਤੇ ਬਸਪਾ ਗਠਜੋੜ ਤੇ ਪੰਥਕ ਜਥੇਬੰਦੀਆਂ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਪੋਸਟਰਾਂ ਵਿਚ ਸਿਰਫ ਬੰਦੀ ਸਿੰਘਾਂ ਦੀ ਰਿਹਾਈ ਨੂੰ ਉਜਾਗਰ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੜਬਾ ਤੋਂ ਅਕਾਲੀ ਆਗ ਗੁਲਜ਼ਾਰੀ ਮੂਣਕ, ਗੁਲਜ਼ਾਰ ਸਿੰਘ ਰਣੀਕੇ, ਬਲਦੇਵ ਮਾਨ, ਸੁਰਜੀਤ ਸਿੰਘ ਰੱਖੜਾ, ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਸੁਨੀਤਾ ਚੌਧਰੀ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਵੀ ਸੰਬੋਧਨ ਕੀਤਾ

Google search engine