ਵੱਖ ਵੱਖ ਸੰਸਥਾਵਾਂ ਤੇ ਕਲੱਬਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਬਾਬਾ ਸਾਹਿਬ ਨੇ ਸਾਨੂੰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ,: ਮੈਡਮ ਪੂਨਮ ਕਾਂਗੜਾ

ਬਰਨਾਲਾ 13 ਅਪ੍ਰੈਲ

ਦੇਸ਼ ਦੀ ਪ੍ਰਸਿੱਧ ਸਮਾਜ ਸੇਵੀ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 16 ਅਪ੍ਰੈਲ ਨੂੰ ਸੰਗਰੂਰ ਦੇ ਸਿੱਧੂ ਜੰਕਸ਼ਨ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਮੈਡਮ ਪੂਨਮ ਕਾਂਗੜਾ ਮੈਂਬਰ ਐਸ ਸੀ ਕਮਿਸ਼ਨ ਪੰਜਾਬ ਨੇ ਮਿਸ਼ਨ ਦੇ ਸੂਬਾ ਜਨਰਲ ਸਕੱਤਰ ਬਲਰਾਜ ਸਿੰਘ ਗਿੱਲ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ ਉਹ ਬਾਬਾ ਸਾਹਿਬ ਦੇ ਜਨਮ ਦਿਨ ਸਬੰਧੀ ਰੱਖੇ ਵੱਖ ਵੱਖ ਸਮਾਗਮਾ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ।

ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ ਵੀ ਨਾਲ ਸਨ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਮਿਸ਼ਨ ਦੇ ਇਸ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਵੱਖ ਵੱਖ ਜ਼ਿਲ੍ਹਿਆਂ ਨਾਲ ਸਬੰਧਤ ਸਮਾਜ ਸੇਵਾ ਦੇ ਖੇਤਰ ਅੰਦਰ ਆਪਣਾਂ ਅਹਿਮ ਯੋਗਦਾਨ ਪਾ ਰਹੀਆਂ ਸੰਸਥਾਵਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ ।

ਉਨ੍ਹਾਂ ਅੱਗੇ ਕਿਹਾ ਕਿ ਬਾਬਾ ਸਾਹਿਬ ਦੀ ਸਾਡੇ ਸਮਾਜ ਅਤੇ ਦੇਸ਼ ਨੂੰ ਬਹੁਤ ਵੱਡੀ ਦੇਣ ਹੈ ਜਿੱਥੇ ਬਾਬਾ ਸਾਹਿਬ ਨੇ ਦੇਸ਼ ਦੇ ਸੰਵਿਧਾਨ ਦੀ ਰਚਨਾ ਕਰਦਿਆਂ ਸਭਨਾਂ ਨੂੰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ ਹਨ ਉਥੇ ਹੀ ਉਨ੍ਹਾਂ ਦਲਿਤਾਂ ਅਤੇ ਘੱਟ ਗਿਣਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੀ ਵੱਡੇ ਉਪਰਾਲੇ ਕੀਤੇ ਹਨ , ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਬਾਬਾ ਸਾਹਿਬ ਸਾਡੇ ਲਈ ਕੋਈ ਮਸੀਹਾ ਤੋਂ ਘੱਟ ਨਹੀਂ ਹਨ ਜਿਨ੍ਹਾਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਮਿਸ਼ਨ ਨੂੰ ਪੂਰਾ ਕਰਨਾ ਸਾਡਾ ਪਹਿਲਾ ਫਰਜ਼ ਬਣਦਾ ਹੈ ।

ਇਸ ਮੌਕੇ ਕਮਲਜੀਤ ਸਿੰਘ, ਰਾਜਿੰਦਰ ਕੌਰ ਰੀਆ, ਰਾਣੀ ਕੌਰ ਠੀਕਰੀਵਾਲਾ, ਪਰਮਜੀਤ ਕੌਰ ਧੌਲਾ, ਚਰਨਜੀਤ ਕੌਰ ਭਦੌੜ, ਜਸਵਿੰਦਰ ਕੌਰ ਰਾਮਗੜ੍ਹ, ਪਰਮਜੀਤ ਕੌਰ ਟੱਲੇਵਾਲ, ਹਰਪ੍ਰੀਤ ਸਿੰਘ ਹੈਪੀ, ਅਵਤਾਰ ਸਿੰਘ ਕੋਹਲੀ, ਸੂਬੇਦਾਰ ਜਗਰੂਪ ਸਿੰਘ ਕਾਤਰੋਂ, ਮਲਕੀਤ ਸਿੰਘ ਮੀਤਾ ਆਦਿ ਹਾਜ਼ਰ।