*ਭਾਰਤੀ ਜਨਤਾ ਪਾਰਟੀ ਵੱਲੋਂ ਸੰਜੇ ਸਿੰਗਲਾ ਵਿਧਾਨ ਸਭਾ ਦਿੜ੍ਹਬਾ ਦੇ ਹਲਕਾ ਇੰਚਾਰਜ ਨਿਯੁਕਤ*
ਕਮਲੇਸ਼ ਗੋਇਲ ਖਨੌਰੀ
ਖਨੌਰੀ 29 ਜੂਨ – ਭਾਰਤੀ ਜਨਤਾ ਪਾਰਟੀ ਨੇ 2024 ਲੋਕਸਭਾ ਦੀਆਂ ਚੋਣਾਂ ਦੀ ਤਿਆਰੀ ਕਰਦਿਆਂ ਪ੍ਦੇਸ਼ ਅੰਦਰ 117 ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਇੰਚਾਰਜ ਅਤੇ ਉਨ੍ਹਾਂ ਦੇ ਨਾਲ ਹਲਕਾ ਕਨਵੀਨਰਾਂ ਦੀਆਂ ਨਿਯੁਕਤੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ।
ਖਨੌਰੀ ਨਿਵਾਸੀ ਬੀਜੇਪੀ ਦੇ ਟਕਸਾਲੀ , ਮਿਹਨਤੀ ਅਤੇ ਜੁਝਾਰੂ ਆਗੂ ਸਾਬਕਾ ਜਿਲ੍ਹਾ ਪ੍ਰਧਾਨ ਅਤੇ ਪ੍ਦੇਸ਼ ਕਾਰਜਕਾਰਨੀ ਮੈਂਬਰ ਸ੍ਰੀ ਸੰਜੇ ਸਿੰਗਲਾ ਜੀ ਨੂੰ ਪਾਰਟੀ ਵਲੋਂ ਹਲਕਾ ਦਿੜ੍ਹਬਾ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ ਅਤੇ ਪ੍ਦੇਸ਼ ਕਾਰਜਕਾਰਨੀ ਮੈਂਬਰ ਸ੍ਰੀ ਪਰਮਜੀਤ ਮੱਟੂ ਦਿੜ੍ਹਬਾ ਨੂੰ ਹਲਕਾ ਦਿੜ੍ਹਬਾ ਦਾ ਕਨਵੀਨਰ ਲਗਾਇਆ ਗਿਆ ਹੈ। ਸੰਜੇ ਸਿੰਗਲਾ ਨੇ ਪੈ੍ਸ ਨਾਲ ਗੱਲ ਕਰਦਿਆਂ ਕਿਹਾ ਕਿ ਪੂਰੇ ਦੇਸ਼ ਅਤੇ ਪੰਜਾਬ ਅੰਦਰ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਆਰੰਭਦਿਆਂ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਦੇਸ਼ ਵਿੱਚ ਹਰ ਇੱਕ ਲੋਕ ਸਭਾ ਹਲਕੇ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਵਿੱਚ ਇੱਕ ਇੱਕ ਕਨਵੀਨਰ ਅਤੇ ਉਸ ਦੇ ਉੱਪਰ ਇੱਕ ਇੱਕ ਹਲਕਾ ਇੰਚਾਰਜ ਲਗਾ ਕੇ ਆਉਣ ਵਾਲੇ ਦਿਨਾਂ ਵਿੱਚ ਪੂਰੀ ਜਥੇਬੰਦੀ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਜਿਸ ਵਿੱਚ ਕਾਬਲੀਅਤ ਅਨੁਸਾਰ ਹਰ ਇੱਕ ਵਰਕਰ ਅਤੇ ਨੇਤਾਵਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਦੇਸ਼ ਪ੍ਧਾਨ ਸ੍ਰੀ ਅਸ਼ਵਨੀ ਸ਼ਰਮਾ ਸੀਨੀਅਰ ਲੀਡਰਸ਼ਿਪ ਅਤੇ ਜਿਲ੍ਹਾ ਪ੍ਰਧਾਨ ਰਿਸ਼ੀਪਾਲ ਖੈਹਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਦੇਸ਼ ਲੀਡਰਸ਼ਿਪ ਨੇ ਉਨ੍ਹਾਂ ਤੇ ਵਿਸ਼ਵਾਸ ਕਰਦਿਆਂ ਜੋ ਜਿੰਮੇਵਾਰੀ ਸੌਂਪੀ ਹੈ , ਉਹ ਊਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹਰ ਬੂਥ ‘ਤੇ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ। ਇੱਥੇ ਇਹ ਦੱਸਣਯੋਗ ਹੈ ਕਿ ਸੰਜੇ ਸਿੰਗਲਾ ਇਸ ਤੋਂ ਪਹਿਲਾਂ ਵੀ ਅਨੇਕਾਂ ਵਾਰ ਪੰਜਾਬ , ਹਰਿਆਣਾ ਅਤੇ ਹਿਮਾਚਲ ਚੋਣਾਂ ਵਿੱਚ ਚੋਣ ਪ੍ਰਭਾਰੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਸਿੰਗਲਾ ਜੀ ਖਨੌਰੀ ਵਿੱਚ ਕਾਫ਼ੀ ਹਰਮਨ ਪਿਆਰੇ ਹਨ l ਇਲਾਕੇ ਵਿੱਚ ਕਾਫ਼ੀ ਰਸੁਕ ਰਖਦੇ ਹਨ l