ਸੰਗਰੂਰ 26 ਜੂਨ:(ਭੁਪਿੰਦਰ ਵਾਲੀਆਂ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਦੀ ਜ਼ਿਮਨੀ ਚੋਣ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਗੁਰਦੁਆਰਾ ਹਰਗੋਬਿੰਦਪੁਰਾ ਸਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੁਨਾਮੀ ਗੇਟ ਦੇ ਵਸਨੀਕ ਪਰਿਵਾਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਠੰਢੇ ਮਿੱਠੇ ਪਾਣੀ ਦੀ ਛਬੀਲ ਅਤੇ ਲੱਡੂ ਵੰਡ ਕੇ ਸੰਗਤਾਂ ਨਾਲ ਖੁਸ਼ੀ ਸਾਂਝੀ ਕੀਤੀ ਅਤੇ ਸਮੂਹ ਵੋਟਰ ਅਤੇ ਸਪੋਟਰ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ ਹਰਪ੍ਰੀਤ ਸਿੰਘ ਪ੍ਰੀਤ ਨੇ ਬੋਲਦਿਆਂ ਆਖਿਆ ਕਿ ਸਰਦਾਰ ਮਾਨ ਦੀ ਇਤਿਹਾਸਕ ਜਿੱਤ ਨਾਲ ਦੇਸ਼ ਵਿਦੇਸ਼ ਵਿਚ ਪੂਰੀ ਸਿੱਖ ਕੌਮ ਦਾ ਸਿਰ ਉੱਚਾ ਹੋਇਆ ਹੈ l ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਤਾਰ ਸਿੰਘ ਜੀ ਨੇ ਕਿਹਾ ਕਿ ਇਹ ਜਿੱਤ ਅੱਜ ਦੀ ਮੌਜੂਦਾ ਸਰਕਾਰ ਦੀਆਂ ਅੱਖਾਂ ਖੋਲ੍ਹਣ ਵਾਸਤੇ ਸਹਾਈ ਹੋਵੇਗੀ ਇਸ ਮੌਕੇ ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਦੇ ਪ੍ਰਧਾਨ ਭਾਈ ਬਚਿੱਤਰ ਸਿੰਘ ਸੰਤ ਸਮਾਜ ਵੱਲੋਂ ਬਾਬਾ ਬਲਜੀਤ ਸਿੰਘ ਫੱਕਰ ਮਸਤੂਆਣਾ ਸਾਹਿਬ ਰਾਜਵਿੰਦਰ ਸਿੰਘ ਰਾਜੂ ਭਾਈ ਗੁਰਧਿਆਨ ਸਿੰਘ ਬਾਬਾ ਭੋਲਾ ਸਿੰਘ ਭਰਪੂਰ ਸਿੰਘ ਕੁਲਬੀਰ ਸਿੰਘ ਰਾਜੂ ਗਰੋਵਰ ਭਾਈ ਗੁਰਪ੍ਰੀਤ ਸਿੰਘ ਰਾਮਪੁਰਾ ਭਾਈ ਗੁਰਸ਼ਰਨ ਸਿੰਘ ਛੰਨਾ ਸਮੂਹ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਖੁਸ਼ੀ ਸਾਂਝੀ ਕੀਤੀ ਗਈ ਖੁਸ਼ੀ ਸਾਂਝੀ ਕੀਤੀ ਗਈ
ਟਿੱਪਣੀ ਕਰਨ ਲਈ ਤੁਹਾਨੂੰ ਦਾਖਲ ਹੋਣਾ ਪਵੇਗਾ।