ਮੁੱਖ ਮੰਤਰੀ ਦੀ ਕੋਠੀ ਅੱਗੇ ਪੰਜਵੇਂ ਦਿਨ ਵੀ ਬੇਰੁਜ਼ਗਾਰਾਂ ਦਾ ਮੋਰਚਾ ਜਾਰੀ ਨਹੀਂ ਲਈ ਸਾਰ

148

ਸੰਗਰੂਰ,9 (ਭੁਪਿੰਦਰ ਵਾਲੀਆ) ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਨੂੰ ਲੈਕੇ 5 ਜੂਨ ਤੋ ਸਥਾਨਕ ਮੁੱਖ/ਸਿਹਤ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਦਾ ਮੋਰਚਾ 5 ਵੇਂ ਦਿਨ ਵੀ ਜਾਰੀ ਰਿਹਾ।
ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਅਖਵਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜ ਦਿਨਾਂ ਵਿੱਚ ਵੀ ਬੇਰੁਜ਼ਗਾਰਾਂ ਦੀ ਸਾਰ ਨਹੀਂ ਲਈ।ਪਿਛਲੀਆਂ ਰਵਾਇਤੀ ਸਰਕਾਰਾਂ ਵਾਂਗ ਹੀ ਬੇਰੁਜ਼ਗਾਰਾਂ ਦੇ ਮਸਲਿਆਂ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਹੈ।
ਉਹਨਾ ਕਿਹਾ ਕਿ ਉਮੀਦ ਸੀ ਕਿ ‘ ਆਪ ‘ ਸਰਕਾਰ ਬਣਨ ਮਗਰੋਂ ਰੋਸ ਪ੍ਰਦਰਸ਼ਨ ਨਹੀਂ ਕਰਨੇ ਪੈਣਗੇ।ਪ੍ਰੰਤੂ ਸਭ ਕੁਝ ਪਹਿਲਾਂ ਵਾਂਗ ਹੀ ਵਾਪਰ ਰਿਹਾ ਹੈ।
ਉਹਨਾ ਦੱਸਿਆ ਕਿ 5 ਜੂਨ ਨੂੰ ਪ੍ਰਸ਼ਾਸ਼ਨ ਨੇ ਮੰਗ ਪੱਤਰ ਪ੍ਰਾਪਤ ਕਰਕੇ ਜਲਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਜਿਹੜਾ ਕਿ ਊਠ ਦੇ ਬੁੱਲ੍ਹ ਵਾਂਗ ਲਟਕ ਰਿਹਾ ਹੈ।
ਉਹਨਾ ਪੰਜਾਬ ਯੂਨੀਵਰਸਿਟੀ ਬਚਾਉਣ ਲਈ ਸੰਘਰਸ਼ ਕਰਦੇ ਵਿਦਿਆਰਥੀਆਂ ਉੱਤੇ ਚੰਡੀਗੜ੍ਹ ਵਿਖੇ ਭਾਜਪਾ ਵੱਲੋਂ ਕੀਤੇ ਅਤਿਆਚਾਰ ਦੀ ਸਖ਼ਤ ਨਿਖੇਧੀ ਕੀਤੀ।
ਮੋਰਚੇ ਉੱਤੇ ਹਰਕੀਰਤ ਸਿੰਘ,ਅਮਨ ਬਾਜੇ ਕੇ, ਸੁਰਿੰਦਰ ਗੁਰੂ ਹਰਸਹਾਏ, ਗਗਨਦੀਪ ਜਲਾਲਾਬਾਦ, ਹਰਜਿੰਦਰ ਸਿੰਘ, ਬਲਬੀਰ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।

ਜਾਰੀ ਕਰਤਾ ਸੁਖਵਿੰਦਰ ਸਿੰਘ ਢਿੱਲਵਾਂ ਸੂਬਾ ਪ੍ਰਧਾਨ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ

Google search engine