1. ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਪੰਜਾਬ ਲਈ ਲਿੱਤੇ ਕਈ ਇਤਿਹਾਸਕ ਫ਼ੈਸਲੇ ..
    ਵਪਾਰੀਆਂ ਦੇ ਰੂਬਰੂ ਹੋ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਕੀਤਾ ਕੰਮ .ਡਾ ਗੁਨਿੰਦਰਜੀਤ ਸਿੰਘ ਜਵੰਧਾ
    ਸੁਨਾਮ ਊਧਮ ਸਿੰਘ ਵਾਲਾ (ਅੰਸ਼ੂ ਡੋਗਰਾ)ਲੋਕ ਸਭਾ ਚੋਣਾਂ ਦੇ ਚੱਲਦੇ ਵੱਖ ਵੱਖ ਲੀਡਰਾਂ ਵੱਲੋਂ ਆਪਣੇ ਉਮੀਦਵਾਰਾਂ ਦੇ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਡਾ ਗੁਨਿੰਦਰਜੀਤ ਸਿੰਘ ਜਵੰਧਾ ਨੇ ਚੋਣ ਪ੍ਰਚਾਰ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਿੱਤਾਂ ਲਈ ਬੜੇ ਇਤਿਹਾਸਿਕ ਫ਼ੈਸਲੇ ਦਿੱਤੇ ਗਏ ਹਨ 75 ਸਾਲਾਂ ਤੋਂ ਜਿਹੜੀਆਂ ਚੀਜ਼ਾਂ ਗਲਤ ਹੋ ਰਿਹਾ ਸੀ ਉਨ੍ਹਾਂ ਨੂੰ ਸਹੀ ਕਰਨ ਲਈ ਕੁਝ ਸਮਾਂ ਲੱਗਦਾ ਹੈ ਅਜੇ ਸਰਕਾਰ ਨੂੰ ਤਿੰਨ ਮਹੀਨੇ ਦੇ ਕਰੀਬ ਹੋਏ ਹਨ ਅਤੇ ਸਾਰੇ ਪੰਜਾਬ ਵਾਸੀਆਂ ਨੂੰ ਪਤਾ ਹੈ ਕਿ ਭਗਵੰਤ ਮਾਨ ਪੰਜਾਬ ਤਰੱਕੀ ਦੇ ਰਾਹ ਤੇ ਲਿਆਉਣ ਲਈ ਪੂਰੀ ਮਿਹਨਤ ਕਰ ਰਹੇ ਹਨ ਉਨ੍ਹਾਂ ਵੱਲੋਂ ਪੰਜਾਬ ਦੇ ਰੈਵਿਨਿਊ ਨੂੰ ਵਧਾਉਣ ਲਈ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਪੰਜਾਬ ਚ ਕਈ ਅਹਿਮ ਪ੍ਰਾਜੈਕਟ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਕੰਮ ਕੀਤਾ ਜਾਵੇਗਾ .
    ਨੌਜਵਾਨਾਂ ਨੂੰ ਰੁਜ਼ਗਾਰ ਮਿਲਣਗੇ ..ਡਾ ਗੁਨਿੰਦਰਜੀਤ ਸਿੰਘ ਜਵੰਧਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਨੌਕਰੀ ਅਤੇ ਉਨ੍ਹਾਂ ਨੂੰ ਪੱਕਾ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ ਮਾਨ ਸਾਹਿਬ ਵੱਲੋਂ ਜੋ ਵਾਅਦੇ ਕੀਤੇ ਗਏ ਨੇ ਉਨ੍ਹਾਂ ਨੂੰ ਉਹ ਪੂਰਾ ਕਰਨਗੇ .
    ਜੀਰੀ ਦੇ ਸੀਜ਼ਨ ਤੋਂ ਬਾਅਦ ਵੀ ਭਾਰੀ ਇੱਕਠ .ਉਨ੍ਹਾਂ ਨੇ ਕਿਹਾ ਕਿ 15 ਜੂਨ ਤੋਂ ਲੋਕ ਚ ਰੁਝ ਚੁੱਕੇ ਹਨ ਅਤੇ ਫਿਰ ਵੀ ਲੋਕਾਂ ਵੱਲੋਂ ਮਾਨ ਸਾਹਿਬ ਨੂੰ ਬਹੁਤ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਲੋਕ ਇਸ ਵਾਰ ਸਰਦਾਰ ਗੁਰਮੇਲ ਸਿੰਘ ਨੂੰ ਪਹਿਲਾਂ ਲੋਕ ਸਭਾ ਚੋਣਾਂ ਤੋਂ ਵੀ ਜ਼ਿਆਦਾ ਵੋਟਾਂ ਦੇ ਫਰਕ ਨਾਲ ਜਿਤਾਉਣਗੇ ਇਸ ਵਿਚ ਹੀ ਆਮ ਆਦਮੀ ਪਾਰਟੀ ਦੀ ਜਿੱਤ ਹੈ

    ਵਪਾਰੀਆਂ ਨਾਲ ਕੀਤੀ ਜਾ ਰਹੀ ਮੀਟਿੰਗ ..ਡਾ ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ,ਮਨੀਸ਼ ਸਿਸੋਦੀਆ ਉਪ ਮੁੱਖ ਮੰਤਰੀ ਦਿੱਲੀ ਅਤੇ ਸਰਦਾਰ ਹਰਪਾਲ ਚੀਮਾ ਅਤੇ ਅਧਿਕਾਰੀ ਵਪਾਰੀਆਂ ਨਾਲ ਰੂਬਰੂ ਹੋ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਕਿ ਜੋ ਵੀ ਕੋਈ ਉਨ੍ਹਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਹਨ ਉਨ੍ਹਾਂ ਨੂੰ ਪਾਲਿਸੀ ਬਣਾ ਕੇ ਵਪਾਰੀਆਂ ਦੇ ਹਿੱਤ ਲਈ ਕੰਮ ਕੀਤਾ ਜਾਵੇ ਉਨ੍ਹਾਂ ਨੇ ਕਿਹਾ ਕਿ ਪਹਿਲੀ ਸਰਕਾਰ ਹੈ ਜਿਹੜੀ ਹਰ ਵਰਗ ਹਰ ਬਾਰੇ ਸੋਚ ਕੇ ਕੰਮ ਕਰ ਰਹੀ ਹੈ