ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

ਚੰਡੀਗੜ੍ਹ, 14 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ

ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ (ਪਟਿਆਲਾ), ਮੇਜਰ ਸਿੰਘ (ਤਰਨਤਾਰਨ), ਪਰਮਜੀਤ ਸਿੰਘ ਵੀ.ਡੀ.ਓ. ਪੁਰਸ਼ (ਬਰਨਾਲਾ), ਸਲੀਮ ਮੁਹੰਮਦ ਗੁਰਾਇਆ (ਜਲੰਧਰ), ਗਗਨਦੀਪ ਕੌਰ ਸਾਇੰਸ ਮਿਸਟ੍ਰੈਸ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ (ਪਟਿਆਲਾ), ਸੁਖਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ (ਬਰਨਾਲਾ), ਕਰਨਲ ਜਸਦੀਪ ਸੰਧੂ, ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ, ਸਿਵਲ ਮਿਲਟਰੀ ਮਾਮਲੇ, ਹੈੱਡਕੁਆਰਟਰ ਪੱਛਮੀ ਕਮਾਂਡ ਅਤੇ ਸੰਤੋਸ਼ ਕੁਮਾਰ, ਕਮਾਂਡੈਂਟ, 7ਵੀਂ ਬਟਾਲੀਅਨ, ਐਨ.ਡੀ.ਆਰ.ਐਫ. ਬੀਬੀ ਵਾਲਾ (ਬਠਿੰਡਾ) ਸ਼ਾਮਲ ਹਨ।