ਮੋਦੀ ਸਰਕਾਰ ਕਿਸਾਨ ਵਿਰੋਧੀ – ਵਿਧਾਇਕ ਨਰਿੰਦਰ ਕੌਰ ਭਰਾਜ

0
111

ਸੰਗਰੂਰ 21 ਜੁਲਾਈ (ਭੁਪਿੰਦਰ ਵਾਲੀਆ) -ਪੰਜਾਬ ਨੂੰ ਐਮ.ਐੱਸ.ਪੀ ਕਮੇਟੀ ਤੋਂ ਬਾਹਰ ਰੱਖਣ ਦੇ ਫੈਸਲੇ ਦੀ ਨਿੰਦਾ ਕਰਦਿਆ ਵਿਧਾਇਕ ਭਰਾਜ ਨੇ ਕਿਹਾ ਕਿ ਸਾਡੇ ਖੇਤੀ ਪ੍ਰਧਾਨ ਸੂਬੇ ਪੰਜਾਬ ਨੂੰ ਐਮ.ਐੱਸ.ਪੀ ਸਬੰਧੀ ਬਣਾਈ ਗਈ ਕਮੇਟੀ ਵਿੱਚੋਂ ਬਾਹਰ ਰੱਖਕੇ ਕੇਂਦਰ ਸਰਕਾਰ ਸਾਡੇ ਸੂਬੇ ਦੇ ਕਿਸਾਨਾਂ ਨਾਲ ਧੋਖਾ ਕਮਾ ਰਹੀ ਹੈ,ਪਰ ਕੇਂਦਰ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਦੇਸ਼ ਵਿੱਚ ਹਰੀ ਕ੍ਰਾਂਤੀ ਲੈ ਕੇ ਆਉਣ ਵਾਲੇ ਪੰਜਾਬ ਦੇ ਅਣਖੀ ਅਤੇ ਮਿਹਨਤੀ ਲੋਕ ਆਪਣਾ ਹੱਕ ਚੰਗੀ ਤਰ੍ਹਾਂ ਲੈਣਾ ਜਾਣਦੇ ਹਨ ਜਿਸ ਦੀ ਤਾਜ਼ਾ ਉਦਾਹਰਣ ਤਿੰਨ ਕਾਲੇ ਖੇਤੀ ਕਨੂੰਨਾਂ ਨੂੰ ਵਾਪਸ ਕਰਵਾਉਣਾ ਹੈ ਜਿਸ ਨੂੰ ਪੂਰੇ ਸੰਸਾਰ ਨੇ ਵੇਖਿਆ ਹੈ।

Google search engine