Thursday, August 18, 2022

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਫੀਲਖਾਨਾ ਸਕੂਲ ਦਾ ਵਿਦਿਆਰਥੀ ਆਇਆ ਮੈਰਿਟ ਵਿੱਚ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ)

*ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਪਟਿਆਲੇ ਦੇ ਸਮਾਰਟ ਸਕੂਲ ਫ਼ੀਲਖ਼ਾਨਾ ਦਾ ਵਿਦਿਆਰਥੀ ਹਰਮਨਦੀਪ ਸਿੰਘ ਪੰਜਾਬ ਦੀ ਮੈਰਿਟ ਵਿੱਚ ਆਇਆ* ਕਮਲੇਸ਼ ਗੋਇਲ ਖਨੌਰੀ ਖਨੌਰੀ 17...

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਫੀਲਖਾਨਾ ਸਕੂਲ ਦਾ ਵਿਦਿਆਰਥੀ ਆਇਆ ਮੈਰਿਟ ਵਿੱਚ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ)

*ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਪਟਿਆਲੇ ਦੇ ਸਮਾਰਟ ਸਕੂਲ ਫ਼ੀਲਖ਼ਾਨਾ ਦਾ ਵਿਦਿਆਰਥੀ ਹਰਮਨਦੀਪ ਸਿੰਘ ਪੰਜਾਬ ਦੀ ਮੈਰਿਟ ਵਿੱਚ ਆਇਆ* ਕਮਲੇਸ਼ ਗੋਇਲ ਖਨੌਰੀ ਖਨੌਰੀ 17...

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸੇਰਗੜ ਵਿਖੇ 10 ਰੋਜ਼ਾ ਲਗਾਇਆ ਕੈਂਪ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ)

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿ੍ਤਸਰ ਸਾਹਿਬ ਵੱਲੋਂ ਸ਼ੇਰਗੜ੍ਹ ਵਿਖੇ 10 ਰੋਜਾ ਲਗਾਇਆ ਕੈਂਪ ਕਮਲੇਸ਼ ਗੋਇਲ ਖਨੌਰੀ ਖਨੌਰੀ 17 ਅਗਸਤ - ਸ਼੍ਰੀ ਅਮ੍ਰਿਤਸਰ ਸਾਹਿਬ ਵੱਲੋਂ ਪਿੰਡ...
spot_img
Homeਖਾਸ ਖਬਰਾਂਲੋਕ ਸਭਾ ਉੱਪ ਚੋਣ' 26 ਜੂਨ ਨੂੰ ਵੋਟਾਂ ਦੀ ਹੋਣ ਵਾਲੀ ਗਿਣਤੀ...

ਲੋਕ ਸਭਾ ਉੱਪ ਚੋਣ’ 26 ਜੂਨ ਨੂੰ ਵੋਟਾਂ ਦੀ ਹੋਣ ਵਾਲੀ ਗਿਣਤੀ ਪ੍ਰਕਿਰਿਆ ਸਬੰਧੀ ਚੋਣ ਅਮਲੇ ਨੂੰ ਸਿਖਲਾਈ ਦਿੱਤੀ

ਸੰਗਰੂਰ, 17 ਜੂਨ: (ਭੁਪਿੰਦਰ ਵਾਲੀਆ) ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਲੋਕ ਸਭਾ ਹਲਕਾ ਸੰਗਰੂਰ ਦੀ ਉੱਪ ਚੋਣ ਲਈ 23 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ 26 ਜੂਨ ਨੂੰ ਹੋਣ ਵਾਲੀ ਗਿਣਤੀ ਦੇ ਕਾਰਜਾਂ ਲਈ ਲਗਾਏ ਸਮੁੱਚੇ ਅਮਲੇ ਨੂੰ ਸਿਖਲਾਈ ਦਿੱਤੀ ਗਈ।
ਸਿਖਲਾਈ ਪ੍ਰੋਗਰਾਮ ਵਿੱਚ ਕਾਊਂਟਿੰਗ ਸੁਪਰਵਾਈਜ਼ਰਾਂ, ਸਹਾਇਕ ਸੁਪਰਵਾਈਜ਼ਰਾਂ ਅਤੇ ਮਾਈਕਰੋ ਅਬਜ਼ਰਵਰਾਂ ਨੇ ਹਿੱਸਾ ਲਿਆ। ਇਸ ਦੌਰਾਨ ਮਾਸਟਰ ਟ੍ਰੇਨਰ ਸ਼੍ਰੀ ਪੰਕਜ ਡੋਗਰਾ ਨੇ ਸਮੁੱਚੇ ਕਾਊਟਿੰਗ ਸਟਾਫ ਨੂੰ ਪਾਵਰ ਪੁਆਇੰਟ ਰਾਹੀਂ ਗਿਣਤੀ ਕਾਰਜਾਂ ਦੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਅਤੇ ਗਿਣਤੀ ਦੌਰਾਨ ਲਾਗੂ ਕੀਤੀਆਂ ਜਾਣ ਵਾਲੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਵੀ.ਵੀ.ਪੈਟ ਦੀ ਸਲਿੱਪ ਅਤੇ ਮਸ਼ੀਨ ਦੇ ਨਤੀਜੇ ਦਾ ਮਿਲਾਨ ਪੂਰੇ ਧਿਆਨ ਨਾਲ ਕੀਤਾ ਜਾਵੇ। ਉਨ੍ਹਾਂ ਨੇ ਗਿਣਤੀ ਸਬੰਧੀ ਮੁੱਖ ਕਾਨੂੰਨੀ ਪ੍ਰੋਵੀਜ਼ਨਾਂ ਬਾਰੇ ਗਿਣਤੀ ਸਟਾਫ ਨੂੰ ਦੱਸਿਆ ਕਿ ਈ.ਵੀ.ਐਮ. ਮਸ਼ੀਨ ਤੇ ਵੀ.ਵੀ.ਪੈਟ ਦੀ ਛੋਟੀ ਤੋਂ ਛੋਟੀ ਬਾਰੀਕੀ ਬਾਰੇ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।ਉਨ੍ਹਾਂ ਗਿਣਤੀ ਕਾਰਜਾਂ ਲਈ ਕੰਟਰੋਲ ਯੂਨਿਟ, ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਪ੍ਰਾਪਤ ਕਰਨ ਆਏ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ‘ਚ ਰੱਖ ਕੇ ਆਪਣੀ ਡਿਊਟੀ ਨਿਭਾਉਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗਿਣਤੀ ਤੋਂ ਪਹਿਲਾਂ ਮਸ਼ੀਨ ਦੀ ਸੀਲ ਨੂੰ ਚੰਗੀ ਤਰ੍ਹਾਂ ਜਾਂਚ ਲਿਆ ਜਾਵੇ, ਕਿਸੇ ਕਿਸਮ ਦੀ ਸਮੱਸਿਆ ਹੋਣ ਦੀ ਸੂਰਤ ‘ਚ ਤੁਰੰਤ ਆਪਣੇ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਰਿਪੋਰਟ ਕੀਤੀ ਜਾਵੇ।

bhupinder singh waliahttps://punjabnama.com
ਭੁਪਿੰਦਰ ਵਾਲੀਆ ਬਹੁਤ ਲੰਬੇ ਸਮੇ ਤੋਂ ਬਤੌਰ ਫੋਟੋ ਜਰਨਲਿਸਟ ਕਾਰਜਕਾਰੀ ਹਨ। ਆਪਨੇ ਬਹੁਤ ਲੰਬਾ ਸਮਾਂ ਜੱਗ ਬਾਣੀ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments