ਵਰਕਰਾਂ ਦੀ ਮਿਹਨਤ ਸਦਕਾ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣੀ: ਅਰਵਿੰਦ ਖੰਨਾ

203

ਵਰਕਰਾਂ ਦੀ ਮਿਹਨਤ ਸਦਕਾ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣੀ: ਅਰਵਿੰਦ ਖੰਨਾ

ਸੁਖਵਿੰਦਰ ਸਿੰਘ ਬਾਵਾ

ਸੰਗਰੂਰ, 6 ਅਪ੍ਰੈਲ

– ਵਰਕਰਾਂ ਦੀ ਮਿਹਨਤ, ਇਕਜੁੱਟਤਾ ਅਤੇ ਜਿੱਤ ਦੇ ਟੀਚੇ ਸਦਕਾ ਹੀ ਕੋਈ ਵੀ ਜਥੇਬੰਦੀ/ਪਾਰਟੀ ਆਪਣਾ ਉੱਜਵਲ ਭਵਿੱਖ ਸਥਾਪਿਤ ਕਰ ਸਕਦੀ ਹੈ। ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਇਸ ਲਗਨ ਅਤੇ ਵਫ਼ਾਦਾਰ ਮਿਹਨਤ ਸਦਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਨੇ ਦੇਸ਼ ਵਿੱਚ ਸਰਵਉੱਚ ਪਾਰਟੀ ਅਤੇ ਸਰਕਾਰ ਦਾ ਰੁਤਬਾ ਹਾਸਿਲ ਕੀਤਾ ਹੈ। ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਅਰਵਿੰਦ ਖੰਨਾ ਨੇ ਅੱਜ ਸੰਗਰੂਰ ਵਿਖੇ ਭਾਜਪਾ ਦੇ 44ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਹੀ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਅਜਿਹੀ ਪਾਰਟੀ ਹੈ ਜਿੱਥੇ ਹਰ ਛੋਟਾ-ਵੱਡਾ ਵਰਕਰ ਆਪਣੀ ਗੱਲ ਰੱਖ ਸਕਦਾ ਹੈ। ਇਸ ਮੌਕੇ ਉਨ੍ਹਾਂ ਸਮੂਹ ਵਰਕਰਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਇਤਿਹਾਸ ਅਤੇ ਪਿਛਲੇ 9 ਸਾਲਾਂ ਤੋਂ ਕੇਂਦਰ ਵਿੱਚ ਚੱਲ ਰਹੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।

ਇਸ ਮੌਕੇ ਭਾਜਪਾ ਆਗੂ ਅਰਵਿੰਦ ਖੰਨਾ ਅਤੇ ਹੋਰ ਆਗੂਆਂ ਨੇ ਝੰਡਾ ਲਹਿਰਾਇਆ ਅਤੇ ਭਾਰਤੀ ਜਨਤਾ ਪਾਰਟੀ ਦੀ ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ।

Google search engine