ਠੇਕੇਦਾਰੀ ਸਿਸਟਮ ਕਾਮਿਆਂ ਦੀ ਮਿਹਨਤ ਨੂੰ ਲੁੱਟਣ ਦਾ ਪ੍ਰਬੰਧ – ਖੇੜੀਂ, ਵਿੱਕੀ

ਸੰਗਰੂਰ 1ਮਈ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਥਾਨਕ ਸਰਕਲ ਸੰਗਰੂਰ ਵਿਖੇ ਪਾਵਰਕੌਮ ਦੀ ਪ੍ਰਮੁੱਖ ਜਥੇਬੰਦੀ ਆਈ ਟੀ ਆਈ ਇੰਪਲਾਈਜ਼ ਐਸੋਸੀਏਸ਼ਨ ਸਬ ਯੂਨਿਟ ਸ਼ਹਿਰੀ ਸੰਗਰੂਰ ਅਤੇ ਸੀਐਚਬੀ ਕਾਮਿਆਂ ਵੱਲੋਂ ਸਾਂਝੇ ਤੌਰ ਤੇ ਜਥੇਬੰਦੀ ਦੇ ਡਵੀਜ਼ਨ ਪ੍ਰਧਾਨ ਹਰਦੀਪ ਸਿੰਘ ਖੇੜੀ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਨੂੰ ਸਮਰਪਿਤ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ।

ਇਸ ਮੌਕੇ ਸੂਬਾ ਆਗੂ ਇੰਜ. ਜਗਦੀਪ ਸਿੰਘ ਗੁੱਜਰਾਂ ਨੇ ਮੁਲਾਜ਼ਮਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ। ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਣ ਸਮੇਂ ਕਾਫੀ ਮਜਦੂਰ ਸ਼ਹੀਦ ਹੋ ਗਏ ਸਨ। ਪਰ ਕੁਝ ਸਮੇਂ ਬਾਅਦ ਭਾਰਤ ਅਤੇ ਹੋਰ 80 ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੋਇਆ।ਭਾਰਤ ਵਿਚ ਮਜ਼ਦੂਰ ਦਿਵਸ ਕਿਸੇ ਵੀ ਸਮਾਜ, ਦੇਸ਼, ਸੰਸਥਾ ਅਤੇ ਉਦਯੋਗ ਵਿੱਚ ਮਜ਼ਦੂਰਾਂ, ਕਾਮਿਆਂ ਅਤੇ ਮਿਹਨਤਕਸ਼ਾਂ ਦਾ ਅਹਿਮ ਰੋਲ ਹੁੰਦਾ ਹੈ। ਉਹਨਾਂ ਦੀ ਵੱਡੀ ਗਿਣਤੀ ਇਸ ਦੀ ਕਾਮਯਾਬੀ ਲਈ ਹੱਥੀਂ, ਅਕਲ-ਇਲਮ ਅਤੇ ਤਨਦੇਹੀ ਨਾਲ ਜੁਟੀ ਹੁੰਦੀ ਹੈ। ਕਿਸੇ ਵੀ ਉਦਯੋਗ ਵਿੱਚ ਕਾਮਯਾਬੀ ਲਈ ਮਾਲਕ, ਸਰਮਾਇਆ, ਕਾਮੇ ਅਤੇ ਸਰਕਾਰ ਅਹਿਮ ਧਿਰਾਂ ਹੁੰਦੀਆਂ ਹਨ। ਕਾਮਿਆਂ ਤੋਂ ਬਿਨਾਂ ਕੋਈ ਵੀ ਸਨਅਤੀ ਢਾਂਚਾ ਖੜਾ ਨਹੀਂ ਰਹਿ ਸਕਦਾ। ਭਾਰਤ ਵਿਚ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਤਮਿਲਨਾਡੂ ਦੀ ਰਾਜਧਾਨੀ ਚੇਨਈ ਵਿਚ 1 ਮਈ 1923 ਨੂੰ ਹੋਈ ਸੀ।

ਇਸ ਮੌਕੇ ਪ੍ਰਧਾਨ ਅਸ਼ਵਨੀ ਕੁਮਾਰ ਵਿੱਕੀ ਕੱਚੇ ਮੁਲਾਜ਼ਮ ਆਗੂ ਤੇ ਹਰਦੀਪ ਖੇੜੀ ਨੇ ਕਿਹਾ ਕਿ ਠੇਕੇਦਾਰੀ ਸਿਸਟਮ ਕਾਮਿਆਂ ਦੀ ਮਿਹਨਤ ਨੂੰ ਲੁੱਟਣ ਦਾ ਪ੍ਰਬੰਧ ਬਣਿਆ ਹੋਇਆ ਹੈ। ਅਜੋਕੇ ਸਮੇਂ ਦੀਆਂ ਸਰਕਾਰਾਂ 29 ਲੇਬਰ ਕਾਨੂੰਨਾਂ ਵਿੱਚ ਸੋਧ ਕਰਕੇ 4 ਕੋਡ ਬਣਾ ਮੁਲਾਜ਼ਮ ਮਜ਼ਦੂਰ ਤੋਂ 12 ਘੰਟੇ ਕੰਮ ਲੈਣ ਦੀਆ ਤਜ਼ਵੀਜਾਂ ਬਣਾਈਆਂ ਜਾ ਰਹੀਆਂ ਹਨ। ਇਸ ਤਰ੍ਹਾਂ ਦੀਆਂ ਸੋਧਾਂ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ।ਇਸ ਸਮੇਂ ਬਿਜਲੀ ਮੁਲਾਜ਼ਮ ਵਰਗ ਜੋਖ਼ਮ ਭਰੇ ਹਾਲਾਤਾਂ ਵਿੱਚ ਬਿਜਲੀ ਸਿਸਟਮ ਵਿੱਚ ਕੰਮ ਕਰ ਰਹੇ ਹਨ ਪ੍ਰੰਤੂ ਸਰਕਾਰਾਂ ਦੀਆਂ ਮਾੜ੍ਹੀਆਂ ਨੀਤੀਆਂ ਕਾਰਨ ਸੁਚੱਜੀ ਬਿਜਲੀ ਸਪਲਾਈ ਲੋਕਾਂ ਨੂੰ ਨਾ ਮਿਲਣ ਕਾਰਨ ਲੋਕਾਂ ਨੂੰ ਮੁਲਾਜ਼ਮ ਵਰਗ ਨਾਲ ਲੜਾਉਣ ਦੀ ਚਾਲ ਚੱਲੀ ਜਾ ਰਹੀ ਹੈ। ਇਸ ਮੌਕੇ ਝੰਡਾ ਲਹਿਰਾਇਆ ਗਿਆ ਅਤੇ ਲੱਡੂ ਵੰਡੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਲਮ ਸੁਖਜੀਤ ਸਿੰਘ, ਅਮਨਦੀਪ ਸਿੰਘ, ਮਹਿੰਦਰਪਾਲ ਸਿੰਘ, ਮਨਦੀਪ ਸਿੰਘ, ਪ੍ਰਧਾਨ ਮਨਦੀਪ ਸਿੰਘ, ਕੈਸ਼ੀਅਰ ਜਸਵੀਰ ਸਿੰਘ, ਰਵੀ ਕੁਮਾਰ, ਰਾਹੁਲ ਕੁਮਾਰ, ਡਰਾਇਵਰ ਅਵਤਾਰ ਸਿੰਘ ਅਤੇ ਸਲੀਮ ਖ਼ਾਨ ਵੀ ਹਾਜ਼ਰ ਸਨ।