ਚੰਡੀਗੜ੍ਹ (ਹਰਜਿੰਦਰ ਭੋਲਾ )– ਸਿੱਧੂ ਮੂਸੇ ਵਾਲਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੂਸੇ ਵਾਲਾ ਕਤਲ ਮਾਮਲੇ ’ਚ ਵਿਵਾਦਾਂ ’ਚ ਘਿਰੇ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ। ਏ. ਜੀ. ਟੀ. ਐੱਫ. ਦੇ ਚੀਫ ਪ੍ਰਮੋਦ ਬਾਨ ਨੇ ਮਨਕੀਰਤ ਨੂੰ ਕਲੀਨ ਚਿੱਟ ਦਿੱਤੀ ਹੈ।

ਸੋਸ਼ਲ ਮੀਡੀਆ ’ਤੇ ਵੱਖ-ਵੱਖ ਗੈਂਗਸਟਰਾਂ ਦੇ ਸਮਰਥਕਾਂ ਵਲੋਂ ਪੋਸਟਾਂ ਪਾ ਕੇ ਮਨਕੀਰਤ ਔਲਖ ਨੂੰ ਮੂਸੇ ਵਾਲਾ ਦੇ ਕਤਲ ’ਚ ਸ਼ਾਮਲ ਦੱਸਿਆ ਗਿਆ ਸੀ। ਜਾਨ ਨੂੰ ਖ਼ਤਰਾ ਹੋਣ ਦੇ ਚਲਦਿਆਂ ਮਨਕੀਰਤ ਕੁਝ ਦਿਨ ਪਹਿਲਾਂ ਹੀ ਵਿਦੇਸ਼ ਚਲੇ ਗਏ ਸਨ।

ਦੱਸ ਦੇਈਏ ਕਿ ਆਪਣੇ ’ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਮਨਕੀਰਤ ਔਲਖ ਨੇ ਇੰਸਟਾਗ੍ਰਾਮ ’ਤੇ ਕੁਝ ਪੋਸਟਾਂ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ ’ਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਜਾਣਬੁਝ ਕੇ ਫਸਾਇਆ ਜਾ ਰਿਹਾ ਹੈ।

ਇਹੀ ਨਹੀਂ ਮਨਕੀਰਤ ਨੇ ਸਿੱਧੂ ਮੂਸੇ ਵਾਲਾ ਦੀ ਮਾਂ ਨਾਲ ਵੀ ਇਕ ਵੀਡੀਓ ਸਾਂਝੀ ਕੀਤੀ ਤੇ ਲਿਖਿਆ ਸੀ ਕਿ ਉਹ ਕਦੇ ਵੀ ਕਿਸੇ ਦਾ ਪੁੱਤ ਖੋਹਣ ਦੀ ਗੱਲ ਸੋਚ ਵੀ ਨਹੀਂ ਸਕਦੇ।