ਸੰਗਰੂਰ ਜ਼ਿਮਨੀ ਚੋਣ ਦੌਰਾਨ ਜਿੱਤ ਦੇ ਨੇੜੇ ਪੁੱਜ ਚੁੱਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਵਾਸੀਆਂ ਦਾ ਕੀਤਾ ਧੰਨਵਾਦ

49

ਸੰਗਰੂਰ : 26 ਜੂਨ( ਹਰਜਿੰਦਰ ਭੋਲਾ) ਸੰਗਰੂਰ ਜ਼ਿਮਨੀ ਚੋਣ ਦੌਰਾਨ ਜਿੱਤ ਦੇ ਨੇੜੇ ਪੁੱਜ ਚੁੱਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਜਿੱਤ ਨੇ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅਕਸਰ ਉਨ੍ਹਾਂ ਨੂੰ ਕਿਹਾ ਜਾਂਦਾ ਸੀ ਕਿ ਤੈਨੂੰ ਤਾਂ ਕੋਈ ਵੋਟ ਹੀ ਨਹੀਂ ਪਾਉਂਦਾ।ਉਨ੍ਹਾਂ ਕਿਹਾ ਕਿ ਹੁਣ ਇਕ ਛੋਟੇ ਜਿਹੇ ਬੰਦੇ ਨੇ ਇੰਨੀਆਂ ਵੱਡੀਆਂ ਪਾਰਟੀਆਂ ਨੂੰ ਹਰਾ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਨੂੰ ਮਖ਼ੌਲ ਕਰਦੇ ਹੁੰਦੇ ਸੀ ਪਰ ਅੱਜ ਲੋਕਾਂ ਨੇ ਉਨ੍ਹਾਂ ਦੇ ਹੱਕ ‘ਚ ਆਪਣਾ ਫਤਵਾ ਜਾਰੀ ਕੀਤਾ ਹੈ।ਉਨ੍ਹਾਂ ਕਿਹਾ ਕਿ ਉਹ ਸੰਗਰੂਰ ਦੇ ਵੋਟਰਾਂ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੇ ਮੈਨੂੰ ਪਾਰਲੀਮੈਂਟ ‘ਚ ਨੁਮਾਇੰਦਾ ਚੁਣਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਕਿਸਾਨਾਂ, ਖੇਤ-ਮਜ਼ਦੂਰਾਂ, ਵਪਾਰੀਆਂ ਅਤੇ ਹਰ ਕਿਸੇ ਦੇ ਦੁੱਖਾਂ ਨੂੰ ਦੂਰ ਕਰਨ ਲਈ ਸਖ਼ਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਮਾਲੀ ਹਾਲਤ ਠੀਕ ਨਹੀਂ ਹੈ ਅਤੇ ਕਿਸਾਨ ਵੀ ਕਰਜ਼ਾਈ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਮਸਲੇ ਉਹ ਪਾਰਲੀਮੈਂਟ ‘ਚ ਚੁੱਕਣਗੇ।

Google search engine