ਸੰਗਰੂਰ ਵਿਖੇ 10 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ
8 ਦਸੰਬਰ ਨੂੰ ਸਰਕਾਰ ਦੀ ਜੱਥੇਬੰਦੀ ਨਾਲ ਹੋਣ ਜਾ ਰਹੀ ਮੀਟਿੰਗ ਵਿੱਚ ਕੀਤਾ ਜਾਵੇ ਹੱਲ: ਗੁਰਵਿੰਦਰ ਸਿੰਘ ਤਰਨਤਾਰਨ
ਸੰਗਰੂਰ, 5 ਦਸੰਬਰ :-
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਅਤੇ ਮੀਤ ਪ੍ਰਧਾਨ ਸ. ਸਿਕੰਦਰ ਸਿੰਘ ਨੇ ਇੱਕ ਪੈ੍ਰਸ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਦੇ ਲਾਰੇਲੱਪੇ ਅਤੇ ਟਾਲ ਮਟੋਲ ਦੀ ਨੀਤੀ ਅਤੇ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਵਤੀਰੇ ਦੇ ਰੋਸ ਵਜੋ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਅਤੇ ਸੂਬਾ ਕਮੇਟੀ ਨੇ ਮੀਟਿੰਗ ਕਰਕੇ 10 ਦਸੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ।
ਪਰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੇ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿਚ ਲਾਗੂ ਕਰਨਾ, 6ਵਾਂ ਪੇਅ ਕਮਿਸ਼ਨ, ਏ.ਸੀ.ਪੀ., ਨੋਕਰੀ ਦੌਰਾਨ ਮੋਤ ਹੋ ਜਾਣ ਕਰਕੇ ਆਸ਼ਰਿਤਾਂ ਨੂੰ ਸਰਕਾਰੀ ਸੇਵਾ ਵਿੱਚ ਨੋਕਰੀ, ਮੈਡੀਕਲ ਪ੍ਰਤੀਪੂਰਤੀ, ਫੈਮਿਲੀ ਪੈਨਸ਼ਨ, ਛੁੱਟੀਆਂ ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਗਏ ਹਨ। ਜਦ ਕਿ ਜੁਲਾਈ 2011 ਨੂੰ ਮੋਕੇ ਦੀ ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾ ਨਿਯਮਾਂ ਤਹਿਤ ਇਹਨਾਂ ਦੀ ਸੇਵਾਵਾਂ ਨੂੰ ਨਿਯਮਤ ਕੀਤਾ ਗਿਆ ਸੀ।
ਜਿਕਰਯੋਗ ਹੈ 15 ਸਤੰਬਰ 2022 ਨੂੰ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਕੰਪਿਊਟਰ ਅਧਆਪਕਾਂ ਨੂੰ ਫੌਰੀ ਰਾਹਤ ਵਜੋਂ ਕੰਪਿਊਟਰ ਅਧਿਆਪਕਾਂ ਨੂੰ “6ਵਾਂ ਤਨਖਾਹ ਕਮਿਸ਼ਨ ਅਤੇ ਇਹਨਾ ਤੇ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿਚ ਲਾਗੂ ਕਰਨ ਦਾ ਐਲਾਨ” ਅਖਬਾਰਾਂ, ਸ਼ੋਸ਼ਲ ਮੀਡੀਆਂ ਅਤੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ਤੋਂ ਕੀਤਾ ਗਿਆ ਸੀ ਪਰ ਇਸ ਐਲਾਨ ਨੂੰ ਪੰਜਾਬ ਸਰਕਾਰ ਅੱਜ ਤੱਕ ਲਾਗੂ ਨਹੀਂ ਕਰ ਸਕੀ ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਆ
ਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਅੱਜ ਤੱਕ ਜੱਥੇਬੰਦੀ ਦੀਆ ਲੱਗਭਗ 40 ਮੀਟਿੰਗਾਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ, ਸਰਕਾਰ ਦੀ ਸਬ ਕਮੇਟੀ ਅਤੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੰਪਿਊਟਰ ਅਧਿਆਪਕਾਂ ਦੇ ਮਸਲਿਆ ਨੂੰ ਹੱਲ ਕਰਨ ਲਈ ਹੋ ਚੁੱਕੀਆ ਹਨ, ਪਰ ਅੱਜ ਤੱਕ ਕੋਈ ਵੀ ਠੋਸ ਹੱਲ ਨਹੀਂ ਕੀਤਾ ਗਿਆ।
ਸਿਕੰਦਰ ਸਿੰਘ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦੇ ਦੱਸਿਆ ਕਿ 90 ਦੇ ਕਰੀਬ ਮਿ੍ਰਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨਾਲ ਇਨਸਾਫ ਨਹੀਂ ਕੀਤਾ ਕਿਉਂਕਿ ਉਹਨਾ ਦੇ ਪਰਿਵਾਰ ਦੇ ਮੈਂਬਰਾਂ ਨੂੰ ਨਾ ਨੋਕਰੀ ਦਿੱਤੀ ਅਤੇ ਨਾ ਹੀਂ ਇੱਕ ਕੋਈ ਦੀ ਆਰਥਿਕ ਮਦਦ ਕੀਤੀ ਗਈ। ਜੇਕਰ 8 ਦਸੰਬਰ ਨੂੰ ਸਰਕਾਰ ਦੀ ਜੱਥੇਬੰਦੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲਿਆ ਦਾ ਕੋਈ ਠੋਸ ਹੱਲ ਨਾ ਕੀਤਾ ਤਾਂ ਸੂਬਾ ਪੱਧਰੀ ਰੈਲੀ ਰਾਹੀ ਆਰ-ਪਾਰ ਦਾ ਸੰਘਰਸ਼ ਝੱਲਣ ਲਈ ਪੰਜਾਬ ਸਰਕਾਰ ਤਿਆਰ ਰਹੇ, ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਆਖਿਆ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਨੂੰ ਪ੍ਰਵਾਨ ਨਹੀ ਕਰਦੀ ਤਾਂ ਹੋਣ ਵਾਲੇ ਆਮ ਆਦਮੀ ਪਾਰਟੀ ਸਮਾਗਮਾਂ ਵਿੱਚ ਘੁਸਪੈਠ ਕਰਕੇ ਪੰਜਾਬ ਸਰਕਾਰ ਦੇ ਕੰਪਿਊਟਰ ਅਧਿਆਪਕ ਅਤੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ, ਪਰਦੀਪ ਕੁਮਾਰ ਪ੍ਰਧਾਨ ਜ਼ਿਲ੍ਹਾ ਬਰਨਾਲਾ, ਜਤਿੰਦਰ ਕੁਮਾਰ ਜਨਰਲ ਸਕੱਤਰ, ਅਵਤਾਰ ਸਿੰਘ ਕੁਤਬਾ ਸੀਨੀਅਰ ਮੀਤ ਪ੍ਰਧਾਨ, ਨਿਰਭੈ ਸਿੰਘ ਜਨਰਲ ਸਕੱਤਰ, ਅਵਤਾਰ ਸਿੰਘ ਤਪਾ ਮੀਤ ਪ੍ਰਧਾਨ, ਭੁਪਿੰਦਰ ਸਿੰਘ ਮੀਤ ਪ੍ਰਧਾਨ, ਗੁਰਬਿੰਦਰ ਸਿੰਘ ਵਿੱਤ ਸਕੱਤਰ, ਕਿਰਨਦੀਪ ਸਿੰਘ ਸਟੇਜ ਸਕੱਤਰ, ਸੁਖਜੀਤ ਕੌਰ, ਜਸਪਾਲ ਕੌਰ, ਵਿਪੁਲ ਕੁਮਾਰ, ਜਸਵੀਰ ਸਿੰਘ, ਤਰਸੇਮ ਸਿੰਘ, ਧਰਮਪਾਲ, ਰਾਧੇ ਸ਼ਿਆਮ, ਸੁਮਨਦੀਪ ਕੌਰ ਅਤੇ ਹੋਰ ਕੰਪਿਊਟਰ ਅਧਿਆਪਕ ਹਾਜਰ ਸਨ।