ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਕਿਸਾਨੀ ਮੰਗਾਂ ਲੈਕੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ

0
45
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 29 ਜੁਲਾਈ, 2022
-ਅੱਜ ਸ਼ਸਤਰ ਭਵਨ ਸੰਗਰੂਰ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਊਧਮ ਸਿੰਘ ਸੰਤੋਖਪੁਰਾ ਨੇ ਕੀਤੀ, ਜਿਸ ਵਿਚ ਕੇਂਦਰ ਸਰਕਾਰ ਵੱਲੋਂ ਐੱਮ ਐੱਸ ਪੀ ਤੇ ਬਣਾਈ ਕੇਮਟੀ ਖੰਡਨ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਕੇਮਟੀ ਚ ਨਾ ਸ਼ਾਮਲ ਕਰਕੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 31 ਜੁਲਾਈ ਨੂੰ ਸਾਰੇ ਭਾਰਤ ਅੰਦਰ ਰੇਲਾਂ ਰੋਕੀਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਦੇ ਲਾਰਾ ਲੱਪੇ ਵਾਲੀ ਨੀਤੀ ਦਾ ਵਿਰੋਧ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਗੰਨੇ ਦਾ ਬਕਾਇਆ ਦੇਣਾ ਆਦਿ ਮੰਗਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ।‌‌
ਮੀਟਿੰਗ ਵਿੱਚ ਹਾਜ਼ਰ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ ਜਿਨ੍ਹਾਂ ਵਿਚ ਗੁਰਮੀਤ ਸਿੰਘ ਭੱਟੀਵਾਲ, ਸੰਤ ਰਾਮ ਸਿੰਘ ਛਾਜਲੀ, ਸੁਖਦੇਵ ਸਿੰਘ ਉੱਭਾਵਾਲ, ਮੱਘਰ ਸਿੰਘ, ਮੰਗਤ ਰਾਮ ਲੋਂਗੋਵਾਲ, ਹਰਮੇਲ ਸਿੰਘ ਮਹਿਰੋਕ, ਨਿਰਮਲ ਸਿੰਘ ਬਟਿਆੜਣਾ, ਇੰਦਰਪਾਲ ਸਿੰਘ ਪੁੰਨਾਵਾਲ, ਕਾਦੀਆਂ ਦੇ ਸਾਥੀ ਕੁਲਦੀਪ ਸਿੰਘ ਜੋਸ਼ੀ ਅਤੇ ਹੋਰ ਬਹੁਤ ਸਾਰੇ ਸਾਥੀ ਹਾਜਰ ਹੋਏ।
Google search engine