ਅਕਾਲੀ ਦਲ ਦੀ ਦੋ ਮੈਂਬਰੀ ਟੀਮ ਅੱਜ 30 ਅਕਤੂਬਰ ਨੂੰ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕਰੇਗੀ : ਡਾ. ਚੀਮਾ, ਰੱਖੜਾ

ਪਟਿਆਲਾ, 29 ਅਕਤੂਬਰ :

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਸਰਕਾਰ ਨੂੰ ਆਖਿਆ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਜਾਰੀ ਕੀਤਾ ਆਪਣਾ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ ਅਤੇ ਕਿਹਾ ਕਿ ਹਰਿਆਣਾ ਦੇ ਸਿੱਖ ਵੀ ਖੱਟਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਵਿਰੋਧ ਕਰ ਰਹੇ ਹਨ।Haryana Government should immediately withdraw notification for constitution of HSGMC : SAD.

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਨੇ ਅਕਾਲੀ ਦਲ ਦਾ ਸਟੈਂਡ ਸਹੀ ਸਾਬਤ ਕੀਤਾ ਹੈ ਕਿ ਗੁਰੂ ਘਰਾਂ ਦੇ ਪ੍ਰਬੰਧ ਨੂੰ ਚਲਾਉਣ ਲਈ ਫੈਸਲੇ ਕੀਤੇ ਹੋਰ ਲਏ ਜਾ ਰਹੇ ਹਨ ਅਤੇ ਸਿੱਖਾਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਜਿਸ ਤਰੀਕੇ ਬਲਜੀਤ ਸਿੰਘ ਦਾਦੂਵਾਲ ਨੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾਹੈ,  ਉਸ ਤੋਂ ਇਹ ਵੀ ਦਿਸ ਰਿਹਾ ਹੈ ਕਿ ਸਰਕਾਰ ਨੇ ਆਰਡੀਨੈਂਸ ਜਾਰੀ ਕਰਨ ਤੋਂ ਪਹਿਲਾਂ ਹਰਿਆਣਾ ਗੁਰਦੁਆਰਾ ਕਮੇਟੀ ਦੀ ਸਲਾਹ ਨਹੀਂ ਲਈ।

ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਡਾ. ਚੀਮਾ ਤੇ ਸਰਦਾਰ ਰੱਖੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉਚ ਕੋਰਕਮੇਟੀ  ਦੇ ਮੈਂਬਰ ਵੀ ਹਮੇਸ਼ਾ ਰਹੇ ਹਨ। ਉਹਨਾਂ ਦੱਸਿਆ ਕਿ ਉਹਨਾਂ ਫੋਨ ’ਤੇ ਉਹਨਾਂ ਨਾਲਗੱਲਬਾਤ  ਕੀਤੀ ਹੈ ਤੇ ਕੱਲ੍ਹ 30 ਅਕਤੂਬਰ ਨੂੰ ਸ਼ਾਮ 4.00 ਵਜੇ ਉਹ ਬੇਗੋਵਾਲ ਵਿਚ ਦੋਵੇਂ ਉਹਨਾਂ ਨਾਲਮੁਲਾਕਾਤ  ਕਰਨਗੇ। ਉਹਨਾਂ ਦੱਸਿਆ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ  ਨੇ ਉਹਨਾਂ  ਦੋਵਾਂ ਦੀ ਜ਼ਿੰਮੇਵਾਰੀ ਬੀਬੀ ਜਗੀਰਕੌਰ  ਨਾਲ ਗੱਲਬਾਤ ਕਰਨ ਵਾਸਤੇ ਲਗਾਈ ਹੈ ਤੇ ਉਹ ਬੀਬੀ ਜਗੀਰ ਕੌਰ ਨਾਲ ਸ਼੍ਰੋਮਣੀਕਮੇਟੀ  ਦੇ ਅਹੁਦੇਦਾਰਾਂ ਦੀ ਚੋਣ ਬਾਰੇ ਵਿਚਾਰ ਵਟਾਂਦਰਾ ਕਰਨਗੇ।

ਇਕ ਹੋਰ ਸਵਾਲ ਦੇ ਜਵਾਬ ਵਿਚ ਡਾ. ਚੀਮਾ ਨੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਕਰੰਸੀ ’ਤੇ ਹਿੰਦੂ ਦੇਵੀ ਦੇਵਤਿਆਂ ਦੀ ਤਸਵੀਰ ਛਾਪਣ ਦੇ ਸੁਝਾਅ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਲੋਕ ਪੂਜਾ ਸਥਾਨਾਂ ’ਤੇ ਦੇਵੀ ਦੇਵਤਿਆਂ ਅੱਗੇ ਨਤਮਸਤਕ ਹੁੰਦੇ ਹਨ ਤੇ ਪਰਮਾਤਮਾ ਸਭ ਤੋਂ ਉਪਰ ਹੈ।  ਉਹਨਾਂ ਕਿਹਾ ਕਿ ਕੇਜਰੀਵਾਲ ਦਾ ਬਿਆਨ ਸਿਰਫ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਵਿਚ ਵੋਟਾਂ ਲੈਣ ਵੱਲ ਸੇਧਤ ਹੈ।

ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਵੀ ਹਾਜ਼ਰ ਸਨ।