ਕੌਮੀ ਪ੍ਰਧਾਨ ਨੇ ਪੀੜਤ ਪਰਿਵਾਰਾਂ ਦੀ ਮਦਦ ਲਈ ਵਲੰਟੀਅਰਾ ਦੀ ਲਗਾਈ ਡਿਊਟੀ
ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰੇਗਾ ਭਾਰਤੀਯ ਅੰਬੇਡਕਰ ਮਿਸ਼ਨ: ਸ਼੍ਰੀ ਦਰਸ਼ਨ ਕਾਂਗੜਾ
ਸੰਗਰੂਰ 11 ਜੁਲਾਈ ( ਸੁਖਵਿੰਦਰ ਸਿੰਘ ਬਾਵਾ )
– ਪੰਜਾਬ ਵਿੱਚ ਆਏ ਭਾਰੀ ਹੜ੍ਹਾ ਕਾਰਨ ਸੂਬੇ ਦੀ ਵਿਗੜੀ ਸਥਿਤੀ ਦੇ ਚਲਦਿਆਂ ਦੇਸ਼ ਦੀ ਸਰਗਰਮ ਤੇ ਪ੍ਰਸਿੱਧ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਵੀ ਸਰਗਰਮ ਹੋ ਗਈ ਹੈ ।
ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਭਾਰੀ ਮੀਂਹ ਕਾਰਨ ਆਈ ਹੜ੍ਹਾ ਦੀ ਸਥਿਤੀ ਤੇ ਚਿੰਤਾਂ ਜ਼ਾਹਿਰ ਕਰਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਭਰ ਵਿੱਚ ਮਿਸ਼ਨ ਦੇ ਵਲੰਟੀਅਰਾ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ । ਜਿਸ ਸਬੰਧੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਕੁੱਝ ਦਿਨਾਂ ਤੋਂ ਪੰਜਾਬ ਅੰਦਰ ਭਾਰੀ ਮੀਂਹ ਨੇ ਕਹਿਰ ਵਰਾਇਆ ਹੋਇਆ ਹੈ। ਜ਼ਿਲ੍ਹਾ ਮੁਹਾਲੀ, ਰੋਪੜ੍ਹ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਪਟਿਆਲਾ ਅੰਦਰ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਇਹਨਾਂ ਇਲਾਕਿਆਂ ਵਿੱਚ ਲੋਕਾਂ ਦਾ ਵੱਡੇ ਪੱਧਰ ਤੇ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਅਨੇਕਾਂ ਲੋਕ ਹੜਾ ਕਾਰਨ ਭਰੇ ਪਾਣੀ ਵਿੱਚ ਫ਼ਸੇ ਹੋਏ ਫ਼ਸਲਾਂ ਅਤੇ ਘਰਾਂ ਅੰਦਰ ਪਾਣੀ ਭਰ ਗਿਆ ਹੈ ਇਸ ਔਖ਼ੇ ਸਮੇਂ ਵਿੱਚ ਸਾਡੇ ਸਾਰਿਆਂ ਦੀ ਜ਼ਿਮੇਵਾਰੀ ਬਣਦੀ ਹੈ ਕਿ ਅਸੀਂ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਮਦਦ ਕਰੀਏ ।
ਸ਼੍ਰੀ ਕਾਂਗੜਾ ਨੇ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਦੇ ਸਾਥੀ ਤਨ ਮਨ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਹਾਰਾ ਬਣਨ ।