ਕਾਂਗਰਸ ਨੇ ਪੰਜਾਬ ਤੋਂ ਐਲਾਨੇ 4 ਹੋਰ ਉਮੀਦਵਾਰ
ਪੰਜਾਬ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 4 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਆਨੰਦਪੁਰ ਸਾਹਿਬ ਤੋਂ ਵਿਜੇਇੰਦਰ ਸਿੰਗਲਾ ਅਤੇ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

Pingback: ‘ਆਪ’ ਦੇ ਦੋ ਮੁੱਖ ਮੰਤਰੀਆਂ ਦੀ ਜੇਲ੍ਹ ਚ ਮੀਟਿੰਗ - Punjab Nama News