Today, the command of the farmers' movement is in the hands of women ਕਿਸਾਨ ਅੰਦੋਲਨ ਦੀ ਕਮਾਨ ਅੱਜ ਔਰਤਾਂ ਦੇ ਹੱਥ ਵਿੱਚ

ਅੰਮ੍ਰਿਤਸਰ: ਕਿਸਾਨੀ ਦੇ ਹੱਕਾਂ ਲਈ ਅਤੇ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲਾਂ ਦੀ ਪ੍ਰਾਪਤ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ 13 ਫਰਵਰੀ ਨੂੰ ਸ਼ੁਰੂ ਹੋਏ ਦਿੱਲੀ ਵੱਲ ਮਾਰਚ ਨੂੰ ਲੈ ਕੇ ਕਿਸਾਨ ਅੰਦੋਲਨ ਦੇ 26ਵੇਂ ਦਿਨ ਵਿੱਚ ਦਾਖ਼ਲ ਹੋ ਚੁਕਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਗੱਲਬਾਤ ਦੌਰਾਨ ਕਿਹਾ ਕਿ ਅੱਜ ਕੌਮਾਂਤਰੀ ਔਰਤ ਦਿਹਾੜੇ ਨੂੰ ਲੈ ਕੇ ਪੂਰੇ ਦੇਸ਼ ਭਰ ਵਿੱਚੋਂ ਭਾਰੀ ਗਿਣਤੀ ਵਿੱਚ ਬੀਬੀਆਂ ਅੱਜ ਸ਼ੰਭੂ ਤੇ ਖਨੌਰੀ ਮੋਰਚੇ ‘ਤੇ ਪਹੁੰਚਣਗੀਆਂ। ਉਹਨਾਂ ਕਿਹਾ ਕਿ ਅੱਜ ਕੌਮਾਂਤਰੀ ਔਰਤ ਦਿਹਾੜੇ ‘ਤੇ ਦੋਵੇਂ ਬਾਰਡਰਾਂ ਦੀ ਵਾਗਡੋਰ ਤੇ ਮੰਚ ਸੰਚਾਲਨ ਮਹਿਲਾਵਾਂ ਦੇ ਹੱਥ ਵਿੱਚ ਹੋਵੇਗਾ। ਉਹਨਾਂ ਕਿਹਾ ਕਿ 10 ਮਾਰਚ ਨੂੰ ਰੇਲ ਰੋਕੋ ਅੰਦੋਲਨ ਵਿੱਚ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।

10 ਮਾਰਚ ਨੂੰ ਰੇਲ ਰੋਕੋ ਅੰਦੋਲਨ: ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 10 ਮਾਰਚ ਨੂੰ ਰੇਲ ਰੋਕੋ ਅੰਦੋਲਨ ਵਿਚ ਮੈਂ ਖੁਦ ਅੰਮ੍ਰਿਤਸਰ ਦੇ ਦੇਵੀਦਾਸਪੁਰ ਰੇਲਵੇ ਟਰੈਕ 'ਤੇ ਸੰਬੋਧਨ ਕਰਾਂਗਾ। ਉਨ੍ਹਾਂ ਨੇ ਦੱਸਿਆ ਕਿ ਅੱਜ ਦਾ ਥੀਮ ਰੱਖਾਂਗੇ ਕਿ ਇਸ ਅੰਦੋਲਨ ਨੂੰ ਜਿੱਤਣ ਵਾਸਤੇ ਔਰਤ ਦੀ ਭੂਮਿਕਾ ਕੀ ਹੋਵੇਗੀ, ਜੇ ਅੰਦੋਲਨ ਜਿੱਤਣਾ ਤਾਂ ਮਾਤਾਵਾਂ ਭੈਣਾਂ ਨੂੰ ਅੰਦੋਲਨ ਵਿੱਚ ਸ਼ਾਮਲ ਕਰਨਾ ਪੈਣਾ। ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਸਾਡਾ ਕਿਸਾਨਾਂ ਦਾ ਪਰਿਵਾਰ 64 ਕਰੋੜ ਦੇ ਕਰੀਬ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਿਹੜਾ ਅੰਦੋਲਨ ਹਰਿਆਣਾ ਦੇ ਬਾਰਡਰਾਂ 'ਤੇ ਚੱਲ ਰਿਹਾ ਉਸ ਦਾ 25ਵਾਂ ਦਿਨ ਹੈ।
ਪ੍ਰਧਾਨ ਮੰਤਰੀ ਨੇ ਜੰਮੂ 'ਚ ਨਹੀਂ ਕੀਤਾ ਕਿਸਾਨਾਂ ਲਈ ਐਲਾਨ: ਉਨ੍ਹਾਂ ਨੇ ਕਿਹਾ ਕਿ ਬੀਤੇ ਕੱਲ੍ਹ ਦੇਸ਼ ਦੇ ਪ੍ਰਧਾਨ ਮੰਤਰੀ ਜੰਮੂ ਕਸ਼ਮੀਰ ਵਿੱਚ ਗਏ ਸੀ ਉੱਥੋਂ ਦੇ ਕਿਸਾਨਾਂ ਨੂੰ ਬੜੀ ਆਸ ਸੀ ਕਿ ਉਹ ਕੋਈ ਵੱਡਾ ਐਲਾਨ ਕਰਨਗੇ, ਜਿਹੜੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਰੈਲੀ 'ਚ ਇਕੱਠ ਕਰਨ ਲਈ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਅਤੇ ਖੇਤੀਬਾੜੀ ਵਿਭਾਗ ਨੂੰ ਕਹਿ ਕੇ ਕਿਸਾਨ ਇਕੱਠੇ ਕਰਨੇ ਪਏ ਹਨ। ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਜਿਹੜਾ ਅਮਰੀਕਾ ਨਾਲ ਡਰਾਈ ਫਰੂਟ ਦਾ ਸੁੱਕੇ ਮੇਵਿਆਂ 'ਤੇ ਦਰਾਮਦ ਕਰ ਖ਼ਤਮ ਕਰਨ ਦਾ ਸਮਝੌਤਾ ਕਰਕੇ ਆਏ ਹਨ ਤੇ ਜੇ ਉਹ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਦੱਸ ਦਿੰਦੇ ਤਾਂ ਚੰਗਾ ਹੁੰਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਅੱਗੇ ਪ੍ਰਧਾਨ ਮੰਤਰੀ ਮੋਦੀ ਉੱਤਰ ਪੂਰਬ ਦੇ ਰਾਜਾਂ 'ਚ ਜਾਣਗੇ, ਜਿੱਥੇ ਚਾਹ ਪੈਦਾ ਕਰਨ ਵਾਲੇ ਕਿਸਾਨ ਨੇ ਤੇ ਉਨ੍ਹਾਂ ਬਾਰੇ ਜ਼ਰੂਰ ਸੋਚਣ ਤਾਂ ਚੰਗਾ ਹੋਵੇਗਾ।
ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਗ਼ਲਤ: ਇਸ ਦੇ ਨਾਲ ਹੀ ਸਰਵਣ ਪੰਧੇਰ ਨੇ ਕਿਹਾ ਕਿ ਚੰਗਾ ਹੋਵੇਗਾ ਜੇ ਪ੍ਰਧਾਨ ਮੰਤਰੀ ਮੋਦੀ ਮਨੀਪੁਰ 'ਚ ਜਾ ਆਉਣ ਅਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਕਹਿਣਾ ਕਿ ਪਿਛਲੇ ਦਸ ਸਾਲਾਂ 'ਚ ਲੋਕਤੰਤਰ 'ਤੇ ਲੋਕਾਂ ਦਾ ਭਰੋਸਾ ਵਧਿਆ ਹੈ ਪਰ ਸਾਨੂੰ ਨਹੀਂ ਲੱਗਦਾ ਕਿ ਉਹ ਖ਼ੁਦ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ 'ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਨੂੰ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਦਾ ਹੱਕ ਕਿਉਂ ਨਹੀਂ ਦਿੰਦੇ ਹਨ ਤੇ ਟਰੈਕਟਰ ਟਰਾਲੀ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਸ ਨਾਲ ਲੋਕਾਂ ਦਾ ਭਰੋਸਾ ਤਾਂ ਖ਼ਤਮ ਹੋ ਗਿਆ ਹੈ।

ਇਹ ਵੀ ਪੜ੍ਹੋ: ਔਰਤਾਂ ਦੇ ਹੱਕਾਂ ਲਈ ਜਾਣਕਾਰੀ

ਇਹ ਵੀ ਪੜ੍ਹੋ: ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ

One thought on “Today, the command of the farmers' movement is in the hands of women ਕਿਸਾਨ ਅੰਦੋਲਨ ਦੀ ਕਮਾਨ ਅੱਜ ਔਰਤਾਂ ਦੇ ਹੱਥ ਵਿੱਚ

Comments are closed.

ਹੋਮ
ਪੜ੍ਹੋ
ਦੇਖੋ
ਸੁਣੋ