ਗੁਰੂਕੁਲ ਗਲੋਬਲ ਕਰੇਂਜਾ ਸਕੂਲ ਚ ਬਲਾਕ ਪੱਧਰੀ ਹਰ ਘਰ ਤਿਰੰਗਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ
ਮਾਲਵਾ ਝੂਮਰ ਕਲੱਬ ਦੇ ਕਲਾਕਾਰਾਂ ਨੇ ਬੰਨ੍ਹਿਆ ਰੰਗ
ਕਮਲੇਸ਼ ਗੋਇਲ ਖਨੌਰੀ ਖਨੌਰੀ 08 ਅਗਸਤ – ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਨਾਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਦੇ ਕਲਾਕਾਰਾਂ ਵੱਲੋਂ ਅੱਜ ਗੁਰੂਕੁਲ ਗਲੋਬਲ ਕਰੇਜਾ ਸਕੂਲ ਖਨੌਰੀ ਚ ਕਲਚਰ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂਕੁਲ ਗਲੋਬਲ ਕਰੇਂਜਾ ਸਕੂਲ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਹੁੰਦਲ ਨੇ ਦੱਸਿਆ ਕਿ ਪੰਜਾਬੀ ਫੋਕ ਗਾਇਕ ਮਮਤਾ ਬਡਿਆਲ ਤੇ ਉਨ੍ਹਾਂ ਦੇ ਗਰੁੱਪ ਵੱਲੋਂ ਦੇਸ਼ ਭਗਤੀ ਦੇ ਗੀਤਾਂ ਨਾਲ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਲੋਕ ਗਾਥਾਵਾਂ ਸ਼ਾਨਦਾਰ ਪੇਸ਼ ਕੀਤੀਆਂ ।ਮਾਲਵਾ ਝੂਮਰ ਕਲੱਬ ਪਾਤਰਾਂ ਦੇ ਕਲਾਕਾਰਾਂ ਵੱਲੋਂ ਪੰਜਾਬ ਦਾ ਲੋਕ ਨਾਚ ਭੰਗੜਾ ਅਤੇ ਝੂਮਰ ਦੀ ਪੇਸ਼ਕਾਰੀ ਕਰਕੇ ਪ੍ਰੋਗਰਾਮ ਨੂੰ ਸਿਖਰ ਤੇ ਪਹੁੰਚਾਇਆ ।ਜਿਸ ਦਾ ਸਕੂਲੀ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ । ਇਸ ਮੌਕੇ ਵਿਦਿਆਰਥੀਆਂ ਅਤੇ ਸਮੁੱਚੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਆਨ ਸ਼ਾਨ ਅਤੇ ਤਿਰੰਗੇ ਝੰਡੇ ਨੂੰ ਆਪਣੇ ਘਰ ਉਤੇ ਦੇਸ਼ ਦੇ ਹਰ ਨਾਗਰਿਕ ਪ੍ਰਤੀ ਪਿਆਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ । ਸਕੂਲ ਦੀ ਕਮੇਟੀ ਵੱਲੋਂ ਹਰ ਘਰ ਤਿਰੰਗਾ ਪ੍ਰੋਗਰਾਮ ਕਰਨ ਆਏ ਕਲਾਕਾਰਾਂ ਨੂੰ ਸਨਮਾਨਿਤ ਕੀਤਾ ।