ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਦੇ ਖ਼ਰਚ ਤੇ ਤਿੱਖੀ ਨਜ਼ਰ ਗੱਡ ਦਿੱਤੀ ਹੈ।
ਚੋਣ ਕਮਿਸ਼ਨ ਨੇ ਪੰਜਾਬ ਦੇ ਉਮੀਦਵਾਰਾਂ ਦੇ ਖਰਚੇ ‘ਤੇ ਨਜ਼ਰ ਰੱਖਣ ਲਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15 ਖਰਚਾ ਨਿਗਰਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਇਹ ਸਾਰੇ ਅਧਿਕਾਰੀ ਭਾਰਤੀ ਰੈਵਨਿਊ ਸਰਵਿਸ (ਆਈ.ਆਰ.ਐਸ) ਨਾਲ ਸਬੰਧਤ ਹਨ ਅਤੇ ਖਰਚਾ ਨਿਗਰਾਨ ਵਜੋਂ ਵਿਸ਼ੇਸ਼ ਮੁਹਾਰਤ ਰੱਖਦੇ ਹਨ।
ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ, ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਖਰਚਾ ਨਿਗਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ ।
ਉਨ੍ਹਾਂ ਵੱਲੋਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਹਰ ਛੋਟੇ-ਵੱਡੇ ਚੋਣ ਖਰਚੇ ਉੱਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ – ਸਾਬਕਾ ਵਿਧਾਇਕ ਦਲਵੀਰ ਗੋਲਡੀ ਦੇ ਹੱਥ ਝਾੜੂ
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ, ਕਿ ਗੁਰਦਾਸਪੁਰ ਲੋਕ ਸਭਾ ਸੀਟ ਲਈ ਹਰਸ਼ਦ ਐਸ ਵੇਂਗੁਰਲੇਕਰ, ਅੰਮ੍ਰਿਤਸਰ ਲੋਕ ਸਭਾ ਸੀਟ ਲਈ ਬਰੇ ਗਣੇਸ਼ ਸੁਧਾਕਰ, ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਨੁਰਾਗ ਤ੍ਰਿਪਾਠੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਮਾਧਵ ਦੇਸ਼ਮੁਖ ਨੂੰ ਨਿਯੁਕਤ ਕੀਤਾ ਹੈ।
ਇਸੇ ਤਰ੍ਹਾਂ ਲੋਕ ਸਭਾ ਸੀਟ ਹੁਸ਼ਿਆਰਪੁਰ ਲਈ ਪਵਨ ਕੁਮਾਰ ਖੇਤਾਨ, ਲੋਕ ਸਭਾ ਸੀਟ ਅਨੰਦਪੁਰ ਸਾਹਿਬ ਲਈ ਸ਼ਿਲਪੀ ਸਿਨਹਾ, ਲੋਕ ਸਭਾ ਸੀਟ ਲੁਧਿਆਣਾ ਲਈ ਪੰਕਜ ਕੁਮਾਰ ਅਤੇ ਚੇਤਨ ਡੀ ਕਲਾਮਕਰ, ਲੋਕ ਸਭਾ ਸੀਟ ਫਤਿਹਗੜ੍ਹ ਸਾਹਿਬ ਲਈ ਆਨੰਦ ਕੁਮਾਰ ਦੀ ਅਗਵਾਈ ਵਿਚ ਨਜ਼ਰ ਰੱਖੀ ਜਾਵੇਗੀ
ਇਸ ਤਰ੍ਹਾਂ ਲੋਕ ਸਭਾ ਸੀਟ ਫਰੀਦਕੋਟ ਲਈ ਮਨੀਸ਼ ਕੁਮਾਰ, ਲੋਕ ਸਭਾ ਸੀਟ ਫਿਰੋਜ਼ਪੁਰ ਲਈ ਨਗੇਂਦਰ ਯਾਦਵ, ਲੋਕ ਸਭਾ ਸੀਟ ਬਠਿੰਡਾ ਲਈ ਅਖਿਲੇਸ਼ ਕੁਮਾਰ ਯਾਦਵ ਅਤੇ ਨੰਦਿਨੀ ਆਰ ਨਾਇਰ, ਲੋਕ ਸਭਾ ਸੀਟ ਸੰਗਰੂਰ ਲਈ ਅਮਿਤ ਸੰਜੇ ਗੁਰਵ ਅਤੇ ਲੋਕ ਸਭਾ ਸੀਟ ਪਟਿਆਲਾ ਲਈ ਮੀਤੂ ਅਗਰਵਾਲ ਨੂੰ ਨਿਯੁਕਤ ਕੀਤਾ ਹੈ।
2 Comments
“Allegations Surface Over Delayed Release of Crucial Data” ਡਾਟਾ ਜਾਰੀ ਕਰਨ ਵਿੱਚ ਦੇਰੀ ਗੜਬੜੀ ਦੇ ਸ਼ੰਕੇ - Punjab Nama News
7 ਮਹੀਨੇ ago[…] ਇਹ ਵੀ ਪੜ੍ਹੋ :- ਚੋਣ ਕਮਿਸ਼ਨ ਨੇ ਉਮੀਦਵਾਰਾਂ ਤ… […]
Nominations to commence in Punjab from 7 May ਲੀਡਰੋ ਹੋ ਜਾਓ ਤਿਆਰ, ਨਾਮਜ਼ਦਗੀਆਂ ਸ਼ੁਰੂ - Punjab Nama News
7 ਮਹੀਨੇ ago[…] ਇਹ ਵੀ ਪੜ੍ਹੋ ਚੋਣ ਕਮਿਸ਼ਨ ਦੀ ਉਮੀਦਵਾਰਾਂ ਤੇ… […]
Comments are closed.