ਚੰਡੀਗੜ੍ਹ, 11 ਅਪ੍ਰੈਲ –
ਪੰਜਾਬ ਸਰਕਾਰ ਵੱਲੋਂ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਵੱਲੋਂ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲਣ ਮੌਕੇ ਸੁਨਾਮ ਤੋਂ ਸੀਨੀਅਰ ਪਾਰਟੀ ਆਗੂਆਂ ਦੇ ਇੱਕ ਵਫ਼ਦ ਵੱਲੋਂ ਚੇਅਰਮੈਨ ਸ੍ਰੀ ਨੀਲ ਗਰਗ ਨੂੰ ਗੁਲਦਸਤਾ ਭੇਟ ਕਰਕੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਇਸ ਵਫ਼ਦ ਵਿਚ ਜਤਿੰਦਰ ਜੈਨ, ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ ਅਤੇ ਵਿੱਕੀ ਗਰਗ ਸ਼ਾਮਲ ਸਨ।
ਆਮ ਆਦਮੀ ਪਾਰਟੀ ਵਿੱਚ ਪਹਿਲੇ ਦਿਨ ਤੋ ਜੁੜੇ ਨੀਲ ਗਰਗ, ਜਿਸ ਨੇ ਪਾਰਟੀ ਨੂੰ ਪੰਜਾਬ ਵਿਚ ਸਥਾਪਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਨੀਲ ਗਰਗ ਪਿਛਲੇ ਸਮੇ ਤੋ ਆਮ ਆਦਮੀ ਪਾਰਟੀ ਦਾ ਪੰਜਾਬ ਦੇ ਮੀਡਿਆ ਇੰਚਾਰਜ ਦੇ ਰੂਪ ਵਿਚ ਆਪਣੀ ਭੂਮਿਕਾ ਨਿਭਾ ਰਹੇ ਹਨ ਅਤੇ ਇਨ੍ਹਾਂ ਦੀ ਗਤਿਸ਼ੀਲ ਅਗਵਾਈ ਵਿੱਚ ਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਸਰਕਾਰ ਬਣਾ ਪਾਈ।
ਜਤਿੰਦਰ ਜੈਨ ਦੇ ਦਸਿਆ ਕਿ ਨੀਲ ਗਰਗ ਕਰੀਬ ਤਿੰਨ ਦਹਾਕਿਆਂ ਤੋ ਮੇਰੇ ਕਰੀਬੀ ਦੋਸਤ ਹੈ ਅਤੇ ਆਮ ਆਦਮੀ ਪਾਰਟੀ ਦਾ ਵਫਾਦਾਰ ਸਿਪਾਹੀ ਹੈ। ਇਸ ਮੌਕੇ ਸ੍ਰੀ ਨੀਲ ਗਰਗ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੂਬੇ ਦੀ ਖੁਸ਼ਹਾਲੀ ਲਈ ਮਿਹਨਤ ਤੇ ਦ੍ਰਿੜ੍ਹਤਾ ਨਾਲ ਕੰਮ ਕਰਨਗੇ।